ਆਟੋ-ਰਿਕਸ਼ੇ ਨੇ ਕਈ ਵਾਹਨਾਂ ਨੂੰ ਮਾਰੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ, 15 ਜ਼ਖ਼ਮੀ
Wednesday, Jan 15, 2025 - 10:40 AM (IST)
ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਮੁੰਬਈ-ਆਗਰਾ ਹਾਈਵੇਅ 'ਤੇ ਇੱਕ ਆਟੋ-ਰਿਕਸ਼ਾ ਦੀ ਬੱਸ ਅਤੇ ਕਈ ਹੋਰ ਵਾਹਨਾਂ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਸਵੇਰੇ 4.15 ਵਜੇ ਸ਼ਾਹਪੁਰ ਤਾਲੁਕਾ ਦੇ ਘੋਟੇਘਰ ਪਿੰਡ ਦੇ ਖਿਨਾਵਾਲੀ ਪੁਲ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਸ਼ਾਹਪੁਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਆਟੋ-ਰਿਕਸ਼ਾ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਸੀ। ਨਤੀਜੇ ਵਜੋਂ ਗੱਡੀ ਡਿਵਾਈਡਰ ਨਾਲ ਟਕਰਾ ਗਈ ਅਤੇ ਉਲਟ ਲੇਨ ਵਿੱਚ ਚਲੀ ਗਈ। ਇਸ ਤੋਂ ਬਾਅਦ ਉਹ ਇੱਕ ਨਿੱਜੀ ਬੱਸ, ਦੋ ਕਾਰਾਂ ਅਤੇ ਇੱਕ ਟੈਂਪੂ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਆਟੋ-ਰਿਕਸ਼ਾ ਚਾਲਕ ਸਮੇਤ 15 ਹੋਰ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਮਹਾਕੁੰਭ 'ਚ ਪਹੁੰਚਦੇ ਹੀ Steve Jobs ਦੀ ਪਤਨੀ ਨੂੰ ਹੋਈ Allergy, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਅਧਿਕਾਰੀ ਨੇ ਦੱਸਿਆ ਕਿ ਬੱਸ ਨਾਸਿਕ ਤੋਂ ਮੁੰਬਈ ਜਾ ਰਹੀ ਸੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਆਫ਼ਤ ਪ੍ਰਬੰਧਨ ਬਚਾਅ ਟੀਮ ਦੇ ਨਾਲ ਮੌਕੇ 'ਤੇ ਪਹੁੰਚ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ਾਹਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਪੈਨ ਕਾਰਡ ਚੋਰੀ ਜਾਂ ਗੁੰਮ ਹੋ ਜਾਣ 'ਤੇ ਨਾ ਹੋਵੇ ਪਰੇਸ਼ਾਨ, ਸਿਰਫ਼ 50 ਰੁਪਏ 'ਚ ਇੰਝ ਕਰੋ ਮੁੜ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8