ਆਟੋ-ਟਰੱਕ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ, ਚਾਰ ਔਰਤਾਂ ਦੀ ਮੌਤ

Saturday, Jul 06, 2024 - 11:12 AM (IST)

ਸ਼ਾਹਡੋਲ - ਮੱਧ ਪ੍ਰਦੇਸ਼ ਦੇ ਸ਼ਾਹਡੋਲ ਜ਼ਿਲ੍ਹੇ 'ਚ ਇਕ ਆਟੋ ਅਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਜ਼ਬਰਦਸਤ ਟੱਕਰ ਹੋਣ ਜੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 4 ਔਰਤਾਂ ਦੀ ਮੌਤ ਹੋ ਗਈ। ਬੀਤੀ ਦੇਰ ਰਾਤ ਵਾਪਰੇ ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸ਼ਾਹਡੋਲ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਥਾਨ 'ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਬੁੱਢੜ ਥਾਣੇ ਦੇ ਸੂਤਰਾਂ ਨੇ ਦੱਸਿਆ ਕਿ ਪਿੰਡ ਪਕੜੀਆ ਨੇੜੇ ਬੀਤੀ ਰਾਤ ਕਰੀਬ 10 ਵਜੇ ਸ਼ਾਹਡੋਲ ਤੋਂ ਅਮਲੇ ਨੂੰ ਜਾ ਰਿਹਾ ਇੱਕ ਆਟੋ ਸਾਹਮਣੇ ਤੋਂ ਆ ਰਹੇ ਹਾਈਵੇਅ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਚਾਰ ਔਰਤਾਂ ਸਥਾਨਕ ਵਾਸੀ ਰੀਆ, ਰੋਸ਼ਨੀ, ਮਮਤਾ ਅਤੇ ਸੁਸ਼ੀਲਾ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਪਸ਼ੂ ਨੂੰ ਸੜਕ ਤੋਂ ਬਚਾਉਣ ਦੀ ਕੋਸ਼ਿਸ਼ ਦੌਰਾਨ ਆਟੋ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ ਅਤੇ ਪਲਟ ਗਿਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਰਾਜਕੋਟ ਹਵਾਈ ਅੱਡੇ ਦੀ ਡਿੱਗ ਪਈ ਛੱਤ, ਪਈਆਂ ਭਾਜੜਾਂ, PM ਮੋਦੀ ਨੇ ਕੀਤਾ ਸੀ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News