ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 3 ਵਿਦਿਆਰਥੀਆਂ ਦੀ ਮੌਤ

Wednesday, Jan 08, 2025 - 12:17 PM (IST)

ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 3 ਵਿਦਿਆਰਥੀਆਂ ਦੀ ਮੌਤ

ਰਾਮਗੜ੍ਹ- ਬੁੱਧਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇਕ ਟਰੱਕ ਨੇ ਸਕੂਲੀ ਵਿਦਿਆਰਥੀਆਂ ਨੂੰ ਲਿਜਾ ਰਹੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਸਕੂਲੀ ਬੱਚਿਆਂ ਸਮੇਤ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਅੱਧਾ ਦਰਜਦਨ ਤੋਂ ਵੱਧ ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਨੈਸ਼ਨਲ ਹਾਈਵੇਅ 23 ਪੂਰੀ ਤਰ੍ਹਾਂ ਜਾਮ ਹੈ। ਪਿੰਡ ਵਾਸੀਆਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਨਹੀਂ ਚੁੱਕਣ ਦਿੱਤਾ। ਹਾਦਸੇ ਵਾਲੀ ਜਗ੍ਹਾ ਪੁਲਸ ਪਹੁੰਚ ਗਈ ਹੈ। ਇਹ ਘਟਨਾ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ 'ਚ ਵਾਪਰੀ। 

ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ

ਦੱਸਿਆ ਜਾ ਰਿਹਾ ਹੈ ਕਿ ਆਲੂਆਂ ਨਾਲ ਭਰੇ ਇਕ ਟਰੱਕ ਨੇ ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਵਾਹਨ ਕੁਝ ਦੂਰ ਤੱਕ ਘੜੀਸਦਾ ਚਲਾ ਗਿਆ ਅਤੇ ਫਿਰ ਪਲਟ ਗਿਆ। ਜਿਸ ਕਾਰਨ ਆਟੋ ਚਾਲਕ ਸਮੇਤ ਤਿੰਨ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਅੱਧਾ ਦਰਜ ਤੋਂ ਵੱਧ ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਾਰੇ ਬੱਚੇ ਆਟੋ ਰਿਕਸ਼ਾ 'ਚ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ ਠੰਡ ਨੂੰ ਦੇਖਦੇ ਹੋਏ ਸਰਕਾਰੀ, ਗੈਰ-ਸਰਕਾਰੀ ਸਮੇਤ ਜਮਾਤ 8 ਤੱਕ ਦੇ ਸਾਰੇ ਸਕੂਲਾਂ ਨੂੰ 13 ਤਾਰੀਖ਼ ਤੱਕ ਬੰਦ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਵੀ ਸਰਕਾਰ ਦੇ ਆਦੇਸ਼ ਦੀ ਪਾਲਣਾ ਨਾ ਕਰਦੇ ਹੋਏ ਪ੍ਰਾਈਵੇਟ ਸਕੂਲਾਂ ਦਾ ਸੰਚਾਲਨ ਜਾਰੀ ਹੈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News