ਹਿਮਾਚਲ ''ਚ ਬਰਫ਼ ਖਿਸਕਣ ਦੀ ਚਿਤਾਵਨੀ, ਪ੍ਰਸ਼ਾਸਨ ਦੀ ਸਲਾਹ- ਸੁਰੱਖਿਅਤ ਥਾਵਾਂ ''ਤੇ ਰਹਿਣ ਲੋਕ

11/23/2020 6:37:58 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਵੱਧ ਉੱਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਅਤੇ ਬਰਫ਼ ਖਿਸਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮਨਾਲੀ ਵਲੋਂ ਜਾਰੀ ਬੁਲੇਟਿਨ ਮੁਤਾਬਕ ਚੰਬਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਪਾਂਗੀ ਅਤੇ ਭਰਮੌਰ ਦੇ ਵੱਧ ਉੱਚਾਈ ਵਾਲੇ ਖੇਤਰਾਂ ਵਿਚ ਭਾਰੀ ਬਰਫ਼ਬਾਰੀ ਅਤੇ ਬਰਫ਼ ਖਿਸਕਣ ਦੀ ਚਿਤਾਵਨੀ ਨੂੰ ਵੇਖਦਿਆਂ ਲੋਕਾਂ ਨੂੰ ਪੂਰੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਡੀ. ਸੀ. ਰਾਣਾ ਨੇ ਦੱਸਿਆ ਕਿ ਲੋਕ ਮੌਸਮ ਖਰਾਬ ਹੋਣ ਅਤੇ ਬਰਫ਼ਬਾਰੀ ਹੋਣ ਦੀ ਸੂਰਤ ਵਿਚ ਇਸ ਤਰ੍ਹਾਂ ਦੇ ਖੇਤਰਾਂ ਵਿਚ ਨਾ ਜਾਣ ਅਤੇ ਸੁਰੱਖਿਅਤ ਸਥਾਨ 'ਤੇ ਹੀ ਰਹਿਣ।

ਇਹ ਵੀ ਪੜ੍ਹੋ: ਹਿਮਾਚਲ ਸਰਕਾਰ ਦਾ ਫ਼ੈਸਲਾ- ਇਨ੍ਹਾਂ 4 ਜ਼ਿਲ੍ਹਿਆਂ 'ਚ ਰਹੇਗਾ 'ਨਾਈਟ ਕਰਫਿਊ'

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਉੱਚੇ ਪਹਾੜਾਂ 'ਤੇ ਬਰਫ਼ਬਾਰੀ ਅਤੇ ਹੇਠਲੇ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੌਰਾਨ ਮੱਧ ਪਹਾੜੀ ਖੇਤਰਾਂ ਸ਼ਿਮਲਾ, ਸੋਨਲ, ਸਿਰਮੌਰ, ਮੰਡੀ, ਕੁੱਲੂ, ਚੰਬਾ 'ਚ ਮੀਂਹ ਪਵੇਗਾ, ਜਦਕਿ ਉੱਚ ਪਹਾੜੀ ਖੇਤਰਾਂ ਕਿੰਨੌਰ ਅਤੇ ਲਾਹੌਲ-ਸਪੀਤੀ 'ਚ ਬਰਫ਼ਬਾਰੀ ਹੋਵੇਗੀ ਪਰ ਮੈਦਾਨੀ ਇਲਾਕਿਆਂ ਵਿਚ ਮੌਸਮ ਸਾਫ਼ ਰਹੇਗਾ। ਲਾਹੌਲ-ਸਪੀਤੀ ਦੇ ਕੇਲਾਂਗ ਹੈੱਡਕੁਆਰਟਰ ਵਿਚ ਬੀਤੀ ਰਾਤ ਦਾ ਘੱਟ ਤੋਂ ਘੱਟ ਤਾਪਮਾਨ 0 ਤੋਂ 6.4 ਡਿਗਰੀ ਹੇਠਾਂ ਦਰਜ ਕੀਤਾ ਗਿਆ, ਜਦਕਿ ਕਿੰਨੌਰ ਜ਼ਿਲ੍ਹੇ ਦੇ ਕਲਪਾ ਵਿਚ 1.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ: 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ) 

Tanu

This news is Content Editor Tanu