ਸਿਆਸੀ ਪਾਰਟੀਆਂ ਫਰਜ਼ੀ ਚਰਚਾਵਾਂ ਤੇ ਵੰਡ-ਪਾਊ ਚੋਣ ਮੁਹਿੰਮ ਤੋਂ ਬਚਣ : ਮੁੱਖ ਚੋਣ ਕਮਿਸ਼ਨਰ

Sunday, Jan 26, 2025 - 12:47 PM (IST)

ਸਿਆਸੀ ਪਾਰਟੀਆਂ ਫਰਜ਼ੀ ਚਰਚਾਵਾਂ ਤੇ ਵੰਡ-ਪਾਊ ਚੋਣ ਮੁਹਿੰਮ ਤੋਂ ਬਚਣ : ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਰਾਜੀਵ ਕੁਮਾਰ ਨੇ ਸਿਆਸੀ ਪਾਰਟੀਆਂ ਨੂੰ ਵੰਡ-ਪਾਊ ਚੋਣ ਮੁਹਿੰਮ ਤੋਂ ਬਚਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਇਸ ਨਾਲ ਚੋਣ ਪ੍ਰਕਿਰਿਆ ਪ੍ਰਤੀ ਨੌਜਵਾਨਾਂ ਦਾ ਮੋਹ ਭੰਗ ਹੋ ਸਕਦਾ ਹੈ। ਉਨ੍ਹਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਇੱਥੇ 15ਵੇਂ ਕੌਮੀ ਵੋਟਰ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰਜ਼ੀ ਚਰਚਾਵਾਂ ਤੋਂ ਵੀ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ - ਬਜਟ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, 1 ਅਪ੍ਰੈਲ ਤੋਂ ਲਾਗੂ ਹੋਵੇਗੀ ਇਹ ਸਕੀਮ

ਇਸ ਦੇ ਨਾਲ ਹੀ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੱਤਾ ਕਿ ਚੋਣ ਕਮਿਸ਼ਨ ਚੋਣ ਪ੍ਰਕਿਰਿਆ ’ਤੇ ਉਨ੍ਹਾਂ ਵੱਲੋਂ ਪ੍ਰਗਟ ਕੀਤੀ ਗਈ ਚਿੰਤਾ ਅਤੇ ਸਿਸਟਮ ਵਿਚ ਸੁਧਾਰ ਲਈ ਦਿੱਤੇ ਗਏ ਸੁਝਾਵਾਂ ਦਾ ਲਿਖਤੀ ਜਵਾਬ ਦੇਵੇਗੀ। ਕੁਮਾਰ ਨੇ ਦੁਨੀਆ ਭਰ ਵਿਚ ਗਲਤ ਸੂਚਨਾਵਾਂ ਅਤੇ ਫਰਜ਼ੀ ਚਰਚਾਵਾਂ ਦੇ ‘ਖ਼ਤਰਨਾਕ ਰੁਝਾਨ’ ਵੱਲ ਵੀ ਧਿਆਨ ਦਿਵਾਇਆ ਅਤੇ ਕਿਹਾ ਕਿ ਇਹ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਭਾਰਤ ਦੇ ਗਣਤੰਤਰ ਬਣਨ ਤੋਂ ਇਕ ਦਿਨ ਪਹਿਲਾਂ 25 ਜਨਵਰੀ, 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਦੇ ਸਿਲਸਿਲੇ ’ਚ ਪਿਛਲੇ 15 ਸਾਲਾਂ ਤੋਂ ਕੌਮੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News