ਸੂਬੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ''ਤੇ ਵੱਡੀਆਂ ਸਭਾਵਾਂ ਤੋਂ ਬਚਣ : ਕੇਂਦਰ

Friday, Aug 12, 2022 - 02:16 PM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਰੋਜ਼ਾਨਾ ਕੋਰੋਨਾ ਦੇ ਔਸਤਨ 15 ਹਜ਼ਾਰ ਤੋਂ ਵੱਧ ਮਾਮਲਾ ਸਾਹਮਣੇ ਆਉਣ ਦਰਮਿਆਨ ਕੇਂਦਰ ਨੇ ਸੂਬਿਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਆਜ਼ਾਦੀ ਦਿਹਾੜਾ ਸਮਾਰੋਹ ਲਈ ਕੋਈ ਵੱਡੀ ਸਭਾ ਨਾ ਹੋਵੇ ਅਤੇ ਸਾਰੇ ਲੋਕ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਹਰੇਕ ਜ਼ਿਲ੍ਹੇ ਦੇ ਮੁੱਖ ਸਥਾਨਾਂ 'ਤੇ 'ਸਵੱਛ ਭਾਰਤ' ਮੁਹਿੰਮ ਚਲਾਉਣ ਅਤੇ ਸਵੈ-ਇਛੁੱਕ ਨਾਗਰਿਕ ਹਿੱਸੇਦਾਰੀ ਦੇ ਮਾਧਿਅਮ ਨਾਲ ਇਨ੍ਹਾਂ ਨੂੰ 'ਸਵੱਛ' ਬਣਾਏ ਰੱਖਣ ਲਈ ਇਕ ਪੰਦਰਵਾੜੇ ਅਤੇ ਮਹੀਨੇ ਭਰ ਤੱਕ ਜਾਰੀ ਰੱਖਣ ਲਈ ਕਿਹਾ ਹੈ।

ਮੰਤਰਾਲਾ ਨੇ ਇਕ ਬਿਆਨ 'ਚ ਕਿਹਾ,''ਚੌਕਸੀ ਵਜੋਂ ਕੋਰੋਨਾ ਖ਼ਿਲਾਫ਼ ਸਮਾਰੋਹ 'ਚ ਵੱਡੀਆਂ ਸਭਾਵਾਂ ਤੋਂ ਬਚਿਆ ਜਾਣਾ ਚਾਹੀਦਾ। ਇਹ ਜ਼ਰੂਰੀ ਹੈ ਕਿ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।'' ਕੇਂਦਰੀ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ 16,561 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,42,23,557 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ 1,23,535 ਹਨ। ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 49 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,26,928 ਹੋ ਗਈ ਹੈ। ਮੌਤ ਦੇ ਇਨ੍ਹਾਂ 49 ਮਾਮਲਿਆਂ 'ਚ ਉਹ 10 ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ 'ਚ ਸੰਕਰਮਣ ਨਾਲ ਹੋਈ ਮੌਤ ਦੀ ਸੂਚੀ 'ਚ ਪਾਏ ਹਨ। ਗ੍ਰਹਿ ਮੰਤਰਾਲਾ ਨੇ ਸਰਕਾਰੀ ਵਿਭਾਗਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਵਾਤਾਵਰਣ ਸੁਰੱਖਿਆ ਲਈ ਜਾਗਰੂਕਤਾ ਫੈਲਾਉਣ ਲਈ ਰੁੱਖ ਲਗਾਉਣ ਦੇ ਪ੍ਰੋਗਰਾਮ ਚਲਾਉਣ ਲਈ ਕਿਹਾ ਹੈ।


DIsha

Content Editor

Related News