ਲਾਲ ਚੌਕ ਸੀਲ, ਇੰਟਰਨੈੱਟ ਠੱਪ ! ਖਾਮੇਨੇਈ ਦੇ ਕਤਲ ਦੇ ਵਿਰੋਧ ''ਚ ਕਸ਼ਮੀਰ ''ਚ ਪੁਲਸ ਦਾ ਸਖ਼ਤ ਪਹਿਰਾ

Friday, Mar 06, 2026 - 11:24 AM (IST)

ਲਾਲ ਚੌਕ ਸੀਲ, ਇੰਟਰਨੈੱਟ ਠੱਪ ! ਖਾਮੇਨੇਈ ਦੇ ਕਤਲ ਦੇ ਵਿਰੋਧ ''ਚ ਕਸ਼ਮੀਰ ''ਚ ਪੁਲਸ ਦਾ ਸਖ਼ਤ ਪਹਿਰਾ

ਸ਼੍ਰੀਨਗਰ- ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੇ ਕਤਲ ਦੇ ਵਿਰੋਧ 'ਚ ਕਸ਼ਮੀਰ ਘਾਟੀ 'ਚ ਸ਼ੁੱਕਰਵਾਰ ਦੁਪਹਿਰ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨਾਂ ਦੇ ਖ਼ਦਸ਼ੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਹੋਰ ਸਖ਼ਤ ਕਰ ਦਿੱਤੀ ਹੈ। ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਮਲਿਆਂ 'ਚ ਕਤਲ ਦੇ ਵਿਰੋਧ 'ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਘਾਟੀ 'ਚ ਜਨਜੀਵਨ ਲਗਾਤਾਰ 6ਵੇਂ ਦਿਨ ਵੀ ਪ੍ਰਭਾਵਿਤ ਰਿਹਾ ਕਤਲ ਦੇ ਵਿਰੋਧ 'ਚ ਕਸ਼ਮੀਰ ਭਰ 'ਚ ਅਚਾਨਕ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਸੋਮਵਾਰ ਨੂੰ ਇਹ ਪਾਬੰਦੀਆਂ ਲਗਾਈਆਂ ਗਈਆਂ ਸਨ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਨਾਗਰਿਕ ਸਮਾਜ ਦੇ ਪ੍ਰਤੀਨਿਧੀਆਂ ਅਤੇ ਧਾਰਮਿਕ ਆਗੂਆਂ ਨਾਲ ਬੈਠਕ ਕੀਤੀ ਤਾਂ ਕਿ ਆਮ ਸਥਿਤੀ ਬਹਾਲ ਕੀਤੀ ਜਾ ਸਕੇ। ਬੈਠਕ ਤੋਂ ਬਾਅਦ ਅਬਦੁੱਲਾ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ। 

ਮੁੱਖ ਮੰਤਰੀ ਵਲੋਂ ਬੁਲਾਈ ਗਈ ਬੈਠਕ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ਾਂਤ ਹੋ ਗਏ। ਸਰਕਾਰ ਨੇ ਸ਼ਨੀਵਾਰ ਤੱਕ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਹਨ ਅਤੇ ਮੋਬਾਈਲ ਇੰਟਰਨੈੱਟ ਦੀ ਗਤੀ ਘੱਟ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੀ ਭੀੜ ਨੂੰ ਰੋਕਣ ਲਈ ਸਵੇਰੇ ਸ਼ਹਿਰ ਭਰ 'ਚ ਵੱਡੀ ਗਿਣਤੀ 'ਚ ਪੁਲਸ ਅਤੇ ਨੀਮ ਫ਼ੌਜੀ ਫੋਰਸ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਪ੍ਰਵੇਸ਼ ਲਈ ਮਹੱਤਵਪੂਰਨ ਚੌਰਾਹਿਆਂ 'ਤੇ ਕੰਡਿਆਲੀ ਤਾਰ ਅਤੇ ਬੈਰੀਕੇਡ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਲਾਗੂ ਕੀਤੇ ਗਏ ਚੌਕਸੀ ਉਪਾਅ ਹਨ। ਸ਼ਹਿਰ ਦੇ ਵਿਚੋ-ਵਿਚ ਸਥਿਤ ਲਾਲ ਚੌਕ ਦਾ ਇਤਿਹਾਸਕ ਘੰਟਾਘਰ ਪਾਬੰਦੀਸ਼ੁਦਾ ਖੇਤਰ ਬਣਿਆ ਹੋਇਆ ਹੈ। ਐਤਵਾਰ ਦੇਰ ਰਾਤ ਅਧਿਕਾਰੀਆਂ ਨੇ ਚਾਰੇ ਪਾਸੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਖਾਮੇਨੇਈ ਦੇ ਕਤਲ ਤੋਂ ਬਾਅਦ ਐਤਵਾਰ ਨੂੰ ਘੰਟਾਘਰ ਤੇ ਹੋਏ ਵਿਰੋਧ ਪ੍ਰਦਰਸ਼ ਮਗਰੋਂ ਇਸ ਨੂੰ ਸੀਲ ਕਰਨ ਦਾ ਕਦਮ ਚੁੱਕਿਆ ਗਿਆ। ਅਗਸਤ 2019 'ਚ ਧਾਰਾ 370 ਨੂੰ ਰੱਦ ਕੀਤੇ ਜਾਣ ਦੇ ਬਾਅਦ ਤੋਂ ਇਹ ਪਹਿਲੀ ਵਾਰ ਹੈ ਕਿ ਕਸ਼ਮੀਰ 'ਚ ਇੰਨੇ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News