ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ

Wednesday, Jul 01, 2026 - 01:39 PM (IST)

ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ

ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ 'ਚ ਰਾਮ ਮੰਦਰ ਟਰੱਸਟ ਦੇ ਦਾਨ ਅਤੇ ਵਿੱਤੀ ਪ੍ਰਬੰਧਨ ਨਾਲ ਸੰਬੰਧਤ ਦੋਸ਼ਾਂ ਦੀ ਜਾਂਚ ਕਰ ਰਹੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦਾ ਕਾਰਜਕਾਲ 15 ਦਿਨ ਵਧਾ ਦਿੱਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਦੇਸ਼ ਸਰਕਾਰ ਨੇ ਦੋਸ਼ਾਂ ਦੀ ਜਾਂਚ ਲਈ 13 ਜੂਨ ਨੂੰ ਐੱਸਆਈਟੀ ਦਾ ਗਠਨ ਕੀਤਾ ਸੀ ਅਤੇ ਸ਼ੁਰੂਆਤ 'ਚ ਉਸ ਨੂੰ 15 ਦਿਨ ਦਾ ਸਮਾਂ ਦਿੱਤਾ ਸੀ।

ਇਕ ਅਧਿਕਾਰੀ ਨੇ ਦੱਸਿਆ ਕਿ 23 ਜੂਨ ਨੂੰ ਐੱਸਆਈਟੀ ਵਲੋਂ ਸ਼ੁਰੂਆਤੀ ਰਿਪੋਰਟ ਪੇਸ਼ ਕਰਨ ਤੋਂ ਬਾਅਦ 25 ਜੂਨ ਨੂੰ ਮਾਮਲੇ 'ਚ ਇਕ ਐੱਫਆਈਆਰ ਦਰਜ ਕੀਤੀ ਗਈ ਅਤੇ 8 ਦੋਸ਼ੀਆਂ ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੂਨੇਸ਼ ਪਾਂਡੇ, ਰਮਾਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ ਅਤੇ ਰਮਾਸ਼ੰਕਰ ਯਾਦਵ ਉਰਫ਼ ਟੀਨੂ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਜਾਂਚ ਦਾ ਦਾਇਰ ਵਧਾਉਣ ਲਈ ਐੱਸਆਈਟੀ ਦਾ ਕਾਰਜਕਾਲ 15 ਦਿਨ ਹੋਰ ਵਧਾ ਦਿੱਤਾ ਗਿਆ ਹੈ। ਐੱਸਆਈਟੀ 'ਚ ਲਖਨਊ ਦੇ ਡਿਵੀਜ਼ਨਲ ਕਮਿਸ਼ਨਰ ਆਈ.ਏ.ਐੱਸ. ਵਿਜੇ ਵਿਸ਼ਵਾਸ ਪੰਤ, ਪੁਲਸ ਡਾਇਰੈਕਟਰ ਜਨਰਲ ਕਿਰਨ ਐੱਸ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨੀਲ ਰਤਨ ਸ਼ਾਮਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News