ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ

Tuesday, Jul 14, 2026 - 08:34 AM (IST)

ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ

ਨਵੀਂ ਦਿੱਲੀ (ਏਜੰਸੀ) - ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਯੂ. ਪੀ., ਕੇਂਦਰ ਸਰਕਾਰ ਅਤੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਨੋਟਿਸ ਜਾਰੀ ਕੀਤਾ। ਯੂ. ਪੀ. ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਤੋਂ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਨੇ ਕਿਹਾ ਕਿ ਰਿਪੋਰਟ ਵਿਚ ਜਾਂਚ ਅਧਿਕਾਰੀਆਂ ਬਾਰੇ ਵੀ ਦੱਸਿਆ ਜਾਵੇ। ਕੋਰਟ ਨੇ ਮਾਮਲੇ ਨਾਲ ਜੁੜੇ ਸੀ. ਸੀ. ਟੀ. ਵੀ. ਫੁਟੇਜ ਸੁਰੱਖਿਅਤ ਰੱਖਣ ਦੇ ਵੀ ਹੁਕਮ ਦਿੱਤੇ। ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਟੇਟਸ ਰਿਪੋਰਟ ਸੀਲਬੰਦ ਲਿਫਾਫੇ ਵਿਚ ਪੇਸ਼ ਕੀਤੀ ਜਾਵੇਗੀ। 

ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ

ਇਸ ’ਤੇ ਕੋਰਟ ਨੇ ਸਾਫ਼ ਕੀਤਾ ਕਿ ਰਿਪੋਰਟ ਵਿਚ ਐੱਸ. ਆਈ. ਟੀ. ਦੇ ਗਠਨ ਅਤੇ ਉਸ ਦੀ ਬਣਤਰ ਦੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਕੋਰਟ ਨੇ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਹੈ। ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ 4 ਵੱਖ-ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨਾਂ ਵਿਚ ਜਾਂਚ ਸੀ. ਬੀ. ਆਈ. ਨੂੰ ਸੌਂਪਣ ਤੋਂ ਇਲਾਵਾ ਮੰਦਰ ਵਿਚ ਦਾਨ ਦੇ ਪ੍ਰਬੰਧਨ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਦੀ ਸਮੀਖਿਆ ਲਈ ਐਕਸਪਰਟ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਪੜ੍ਹੋ ਇਹ ਵੀ - ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਟਰੱਸਟ ਨੇ ਸੀ. ਈ. ਓ. ਦੀ ਭਰਤੀ ਕੱਢੀ
ਰਾਮ ਮੰਦਰ ਟਰੱਸਟ ਨੇ ਸੀ. ਈ. ਓ. ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਬਿਨੈਕਾਰ ਦੀ ਉਮਰ 50 ਤੋਂ 70 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ। ਅਪਲਾਈ ਕਰਨ ਦੀ ਆਖਰੀ ਤਾਰੀਖ 18 ਜੁਲਾਈ 2026 ਸ਼ਾਮ 4 ਵਜੇ ਤੱਕ ਹੈ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News