ਅਯੁੱਧਿਆ 'ਤੇ ਫੈਸਲਾ ਕੱਲ, ਯੂ.ਪੀ. 'ਚ ਬੰਦ ਰਹਿਣਗੇ ਸਾਰੇ ਸਕੂਲ ਤੇ ਕਾਲਜ

11/08/2019 10:35:12 PM

ਅਯੁੱਧਿਆ — ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਇੰਝ ਤਾਂ ਕਾਫੀ ਪੁਰਾਣਾ ਹੈ ਪਰ ਇਸ ਭੂਮੀ ਵਿਵਾਦ 'ਤੇ ਸ਼ਨੀਵਾਰ ਸਵੇਰੇ 10.30 'ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਹੈ। ਇਸ ਫੈਸਲੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੂਰੇ ਪ੍ਰਦੇਸ਼ 'ਚ ਸਕੂਲ, ਕਾਲਜ, ਐਜੁਕੇਸ਼ਨ ਸੈਂਟਰ ਅਤੇ ਟ੍ਰੇਨਿੰਗ ਸੈਂਟਰ ਬੰਦ ਰੱਖਣ ਦਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਯੂ.ਪੀ. 'ਚ 9 ਤੋਂ 11 ਨਵੰਬਰ ਤਕ ਸਕੂਲ ਅਤੇ ਕਾਲਜਾਂ 'ਚ ਛੁੱਟੀ ਐਲਾਨ ਕੀਤੀ ਗਈ ਹੈ। ਨਾਲ ਹੀ ਅਯੁੱਧਿਆ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਸੀ.ਐੱਮ. ਯੋਗੀ ਆਦਿਤਿਆਨਾਥ ਨੇ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਸ਼ਾਂਤੀ ਅਤੇ ਦੋਸਤੀ ਭਰਿਆ ਮਾਹੌਲ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਥੇ ਹੀ ਕਰਨਾਟਕ, ਜੰਮੂ-ਕਸ਼ਮੀਰ ਤੇ ਮੱਧ ਪ੍ਰਦੇਸ਼ 'ਚ ਵੀ ਸਾਰੇ ਸਕੂਲ-ਕਾਲਜਾਂ ਨੂੰ ਸ਼ਨੀਵਾਰ ਨੂੰ ਬੰਦ ਰੱਖਿਆ ਗਿਆ ਹੈ।
ਸੁਪਰੀਮ ਕੋਰਟ ਦੇ ਇਤਿਹਾਸ 'ਚ ਦੂਜੀ ਸਭ ਤੋਂ ਲੰਬੀ ਸੁਣਵਾਈ ਹੋਈ। ਲਗਾਤਾਰ 40 ਦਿਨ ਸੰਵਿਧਾਨਕ ਬੈਂਕ ਬੈਠੀ ਅਤੇ ਮੈਰਾਥਨ ਸੁਣਵਾਈ ਤੋਂ ਬਾਅਦ 16 ਅਕਤੂਬਰ ਨੂੰ ਫੈਸਲੇ ਸੁਰੱਖਿਅਤ ਕਰ ਲਿਆ ਗਿਆ ਸੀ। ਹੁਣ ਫੈਸਲੇ ਦਾ ਸਮਾਂ ਨੇੜੇ ਆ ਗਿਆ ਹੈ। ਸ਼ਨੀਵਾਰ ਨੂੰ ਛੁੱਟੀ ਦੇ ਦਿਨ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਕ ਬੈਠੇਗੀ ਅਤੇ ਫੈਸਲਾ ਸੁਣਾਏਗੀ।

ਉੱਤਰ ਪ੍ਰਦੇਸ਼ ਦੇ ਹਰ ਜ਼ਿਲੇ 'ਚ ਪ੍ਰਸ਼ਾਸਨ ਅਲਰਟ
ਸੁਪਰੀਮ ਕੋਰਟ ਦੇ ਇਸ ਇਤਿਹਾਸਕ ਫੈਸਲੇ ਦੇ ਮੱਦੇਨਜ਼ਰ ਯੂ.ਪੀ. 'ਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਹਰ ਜ਼ਿਲੇ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਅਯੁੱਧਿਆ ਸਣੇ ਕਈ ਸੰਵੇਦਨਸ਼ੀਲ ਜ਼ਿਲਿਆਂ 'ਚ ਵਾਧੂ ਸਾਵਧਾਨੀ ਵਰਤੀ ਜਾ ਰਹੀ ਹੈ। ਉਥੇ, ਹੀ ਯੋਗੀ ਸਰਕਾਰ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ 9 ਨਵੰਬਰ ਤੋਂ 11 ਨਵੰਬਰ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਸੀ.ਐੱਮ. ਯੋਗੀ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ
ਸੀ.ਐੱਮ. ਯੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਹੈ, 'ਫੈਸਲੇ ਨੂੰ ਜਿੱਤ-ਹਾਰ ਨਾਲ ਜੋੜ ਕੇ ਨਾ ਦੇਖਿਆ ਜਾਵੇ। ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਦੇਸ਼ 'ਚ ਸ਼ਾਂਤੀਪੂਰਣ ਅਤੇ ਦੋਸਤਾਨਾ ਮਾਹੌਲ ਕਾਇਮ ਰਹੇ। ਅਫਵਾਹਾਂ 'ਤੇ ਬਿਲਕੁਲ ਵੀ ਧਿਆਨ ਨਾ ਦਿੱਤਾ ਜਾਵੇ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


Inder Prajapati

Content Editor

Related News