ਅਯੁੱਧਿਆ ਮਾਮਲਾ : SC ਨੇ ਮੁੜ ਵਿਚਾਰ ਪਟੀਸ਼ਨਾਂ ਕੀਤੀਆਂ ਖਾਰਜ, ਮੁੜ ਨਹੀਂ ਖੁੱਲ੍ਹੇਗਾ ਕੇਸ

12/12/2019 4:21:55 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਵੀਰਵਾਰ ਭਾਵ ਅੱਜ ਅਯੁੱਧਿਆ ਕੇਸ 'ਚ ਦਾਇਰ ਸਾਰੀਆਂ ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤੀਆਂ ਹਨ। ਇਸ ਮਾਮਲੇ 'ਚ 18 ਮੁੜ ਵਿਚਾਰ ਪਟੀਸ਼ਨਾਂ ਦਾਇਰ ਸਨ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਕ ਰਾਇ ਨਾਲ ਇਹ ਫੈਸਲਾ ਸੁਣਾਇਆ ਹੈ। ਚੀਫ ਜਸਟਿਸ ਬੋਬੜੇ ਨੇ ਕਿਹਾ ਕਿ ਰਾਮ ਮੰਦਰ ਦਾ ਕੇਸ ਮੁੜ ਨਹੀਂ ਖੁੱਲ੍ਹੇਗਾ। ਰਾਮ ਮੰਦਰ ਬਣਨ ਦਾ ਰਸਤਾ ਸਾਫ ਹੈ।

ਜ਼ਿਕਰਯੋਗ ਹੈ ਕਿ ਅਯੁੱਧਿਆ ਕੇਸ 'ਚ ਸੁਪਰੀਮ ਕੋਰਟ ਦੇ 5 ਜੱਜਾਂ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ 9 ਨਵੰਬਰ ਨੂੰ ਦਿੱਤੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਲਈ ਕੁੱਲ 18 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ 'ਚ 9 ਪਟੀਸ਼ਨਾਂ ਪੱਖਕਾਰਾਂ ਵਲੋਂ ਅਤੇ 9 ਹੋਰ ਪਟੀਸ਼ਨਕਰਤਾਵਾਂ ਵਲੋਂ ਦਾਇਰ ਕੀਤੀਆਂ ਗਈਆਂ ਸਨ। ਫੈਸਲਾ ਸੁਣਾਏ ਜਾਣ ਦੇ ਇਕ ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਾ ਹੈ। ਉਸ ਵੇਲੇ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ 5 ਜੱਜਾਂ ਦੀ ਬੈਂਚ ਨੇ 2.77 ਏਕੜ ਵਾਲੀ ਵਿਵਾਦਿਤ ਜ਼ਮੀਨ ਰਾਮ ਲੱਲਾ ਬਿਰਾਜਮਾਨ ਨੂੰ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ ਕੇਂਦਰ ਨੂੰ ਸੁੰਨੀ ਵਕਫ ਬੋਰਡ ਨੂੰ ਅਯੁੱਧਿਆ 'ਚ ਹੀ ਮਸਜਿਦ ਦੇ ਨਿਰਮਾਣ ਲਈ 5 ਏਕੜ ਦੀ ਜ਼ਮੀਨ ਅਲਾਟ ਕਰਨ ਦਾ ਵੀ ਨਿਰਦੇਸ਼ ਦਿੱਤਾ।


Tanu

Content Editor

Related News