ਅਯੁੱਧਿਆ ਮਾਮਲਾ : ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

Saturday, Nov 09, 2019 - 12:16 PM (IST)

ਅਯੁੱਧਿਆ ਮਾਮਲਾ : ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ਨੀਵਾਰ ਨੂੰ ਅਯੁੱਧਿਆ ਦੀ ਵਿਵਾਦਿਤ ਜ਼ਮੀਨ 'ਤੇ ਫੈਸਲਾ ਸੁਣਾ ਦਿੱਤਾ ਹੈ। ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ,''ਸਾਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਅਤੇ ਆਪਸੀ ਭਾਈਚਾਰੇ ਨੂੰ ਬਣਾਏ ਰੱਖਣ ਲਈ ਸ਼ਾਂਤੀ ਬਣਾਉਣੀ ਚਾਹੀਦੀ ਹੈ।'' 

PunjabKesariਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ,''ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਦੀ ਬੈਂਚ ਦੇ 5 ਜੱਜਾਂ ਨੇ ਇਕਜੁਟਤਾ ਨਾਲ ਅੱਜ ਆਪਣਾ ਫੈਸਲਾ ਸੁਣਾਇਆ। ਅਸੀਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਕਈ ਦਹਾਕਿਆਂ ਦੇ ਵਿਵਾਦ 'ਤੇ ਅੱਜ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਅਤੇ ਸਾਲਾਂ ਪੁਰਾਣਾ ਵਿਵਾਦ ਅੱਜ ਖਤਮ ਹੋਇਆ। ਮੇਰੀ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਏ ਰੱਖਣਾ।''


author

DIsha

Content Editor

Related News