ਅਯੁੱਧਿਆ ਐਕਸਪ੍ਰੈੱਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬਾਰਾਬੰਕੀ ਰੇਲਵੇ ਸਟੇਸ਼ਨ ''ਤੇ ਰੋਕੀ ਗਈ ਟ੍ਰੇਨ
Friday, Mar 07, 2025 - 11:46 PM (IST)

ਨੈਸ਼ਨਲ ਡੈਸਕ : ਅਯੁੱਧਿਆ ਤੋਂ ਦਿੱਲੀ ਜਾ ਰਹੀ ਅਯੁੱਧਿਆ ਐਕਸਪ੍ਰੈੱਸ 'ਚ ਸ਼ੁੱਕਰਵਾਰ ਨੂੰ ਬੰਬ ਹੋਣ ਦੀ ਅਫ਼ਵਾਹ ਕਾਰਨ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਰੇਲਵੇ ਸਟੇਸ਼ਨ 'ਤੇ ਹਫੜਾ-ਦਫੜੀ ਮਚ ਗਈ। ਟ੍ਰੇਨ ਨੂੰ ਬਾਰਾਬੰਕੀ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ। ਜੀਆਰਪੀ, ਆਰਪੀਐੱਫ, ਸਥਾਨਕ ਪੁਲਸ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਟਰੇਨ ਦੀ ਤਲਾਸ਼ੀ ਲਈ। ਟ੍ਰੇਨ ਦੇ ਐੱਸ-8 ਕੋਚ ਦੇ ਟਾਇਲਟ 'ਚ ਇਹ ਧਮਕੀ ਲਿਖੀ ਹੋਈ ਮਿਲੀ, ਜਿਸ 'ਚ ਲਿਖਿਆ ਸੀ ''ਲਖਨਊ ਚਾਰਬਾਗ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।'' ਹਾਲਾਂਕਿ ਤਲਾਸ਼ੀ ਤੋਂ ਬਾਅਦ ਕੋਈ ਬੰਬ ਨਹੀਂ ਮਿਲਿਆ। ਇਸ ਦੌਰਾਨ ਮੌਕੇ 'ਤੇ ਐੱਸਪੀ ਅਤੇ ਡੀਐੱਮ ਸਮੇਤ ਉੱਚ ਅਧਿਕਾਰੀ ਮੌਜੂਦ ਸਨ।
ਜਾਣਕਾਰੀ ਮੁਤਾਬਕ, ਬਾਰਾਬੰਕੀ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਅਯੁੱਧਿਆ ਐਕਸਪ੍ਰੈਸ (14205) 'ਚ ਬੰਬ ਹੋਣ ਦੀ ਸੂਚਨਾ ਮਿਲੀ। ਇਹ ਟ੍ਰੇਨ ਅਯੁੱਧਿਆ ਤੋਂ ਦਿੱਲੀ ਜਾ ਰਹੀ ਸੀ। ਸੂਚਨਾ ਮਿਲਦੇ ਹੀ ਟਰੇਨ ਨੂੰ ਬਾਰਾਬੰਕੀ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਸਾਰੇ ਯਾਤਰੀਆਂ ਨੂੰ ਤੁਰੰਤ ਰੇਲ ਗੱਡੀ ਤੋਂ ਉਤਾਰ ਦਿੱਤਾ ਗਿਆ। ਇਹ ਕਦਮ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਟਰੇਨ ਦੀ ਪੂਰੀ ਜਾਂਚ ਸ਼ੁਰੂ ਕਰ ਦਿੱਤੀ। ਜੀਆਰਪੀ, ਆਰਪੀਐੱਫ ਅਤੇ ਸਥਾਨਕ ਪੁਲਸ ਨੇ ਹਰ ਬੋਗੀ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੇ ਨਾਲ ਹੀ ਬੰਬ ਨਕਾਰਾ ਕਰਨ ਵਾਲਾ ਦਸਤਾ ਅਤੇ ਫੌਜ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਆਪਣੇ ਵਿਸ਼ੇਸ਼ ਉਪਕਰਨਾਂ ਨਾਲ ਰੇਲ ਗੱਡੀ ਦੀ ਜਾਂਚ ਵੀ ਕੀਤੀ। ਹਾਲਾਂਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ : ਹਵਾਈ ਫੌਜ ਦਾ ਲੜਾਕੂ ਜਹਾਜ਼ ਹੋ ਗਿਆ ਕ੍ਰੈਸ਼, ਦੂਰ-ਦੂਰ ਤਕ ਖਿੱਲਰੇ ਟੁਕੜੇ
ਇਹ ਪੂਰੀ ਘਟਨਾ ਐੱਸ-8 ਕੋਚ ਦੇ ਟਾਇਲਟ 'ਚ ਧਮਕੀ ਭਰਿਆ ਸੰਦੇਸ਼ ਮਿਲਣ ਤੋਂ ਬਾਅਦ ਸ਼ੁਰੂ ਹੋਈ। ਸੰਦੇਸ਼ ਵਿੱਚ ਲਿਖਿਆ ਸੀ, "ਲਖਨਊ ਚਾਰਬਾਗ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ"। ਇਹ ਦੇਖ ਕੇ ਇਕ ਯਾਤਰੀ ਨੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਘਟਨਾ ਦੌਰਾਨ ਬਾਰਾਬੰਕੀ ਦੇ ਐੱਸਪੀ ਅਤੇ ਜ਼ਿਲ੍ਹਾ ਮੈਜਿਸਟਰੇਟ ਸਮੇਤ ਕਈ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਸਨ। ਉਨ੍ਹਾਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਧਿਕਾਰੀ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਅਜੇ ਤੱਕ ਕੋਈ ਬੰਬ ਨਹੀਂ ਮਿਲਿਆ ਹੈ ਪਰ ਸੁਰੱਖਿਆ ਕਾਰਨਾਂ ਕਰਕੇ ਪੂਰੀ ਟਰੇਨ ਦੀ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : EPFO: ਕੀ ਜ਼ਿਆਦਾ ਪੈਨਸ਼ਨ ਪਾਉਣ ਦੀ ਉਮੀਦ ਹੋਵੇਗੀ ਖ਼ਤਮ? 5 ਲੱਖ ਲੋਕਾਂ ਨੂੰ ਲੱਗ ਸਕਦਾ ਹੈ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8