ਕੇਜਰੀਵਾਲ ਨੇ ਰਾਮ ਮੰਦਰ ਦੀ ਨੀਂਹ ਰੱਖੇ ਜਾਣ ''ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Wednesday, Aug 05, 2020 - 03:50 PM (IST)

ਕੇਜਰੀਵਾਲ ਨੇ ਰਾਮ ਮੰਦਰ ਦੀ ਨੀਂਹ ਰੱਖੇ ਜਾਣ ''ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ਵਿਚ ਰਾਮ ਮੰਦਰ ਭੂਮੀ ਪੂਜਨ ਨੂੰ ਲੈ ਕੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਬੁੱਧਵਾਰ ਯਾਨੀ ਕਿ ਅੱਜ ਰਾਮ ਮੰਦਰ ਨਿਰਮਾਣ ਲਈ ਭੂਮੀ ਪੂਜਨ ਕੀਤਾ ਅਤੇ ਮੰਦਰ ਦਾ ਨੀਂਹ ਪੱਥਰ ਰੱਖਿਆ। 

PunjabKesari

ਕੇਜਰੀਵਾਲ ਨੇ ਟਵੀਟ ਕੀਤਾ ਕਿ ਭੂਮੀ ਭੂਜਨ ਦੇ ਮੌਕੇ 'ਤੇ ਪੂਰੇ ਦੇਸ਼ ਨੂੰ ਵਧਾਈ। ਭਗਵਾਨ ਰਾਮ ਦਾ ਆਸ਼ੀਰਵਾਦ ਸਾਡੇ 'ਤੇ ਬਣਿਆ ਰਹੇ। ਉਨ੍ਹਾਂ ਦੇ ਆਸ਼ੀਰਵਾਦ ਨਾਲ ਸਾਡੇ ਦੇਸ਼ ਨੂੰ ਭੁੱਖਮਰੀ, ਅਨਪੜ੍ਹਤਾ ਅਤੇ ਗਰੀਬੀ ਤੋਂ ਮੁਕਤੀ ਮਿਲੇ ਅਤੇ ਭਾਰਤ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਰਾਸ਼ਟਰ ਬਣੇ। ਆਉਣ ਵਾਲੇ ਸਮੇਂ ਵਿਚ ਭਾਰਤ ਦੁਨੀਆ ਨੂੰ ਦਿਸ਼ਾ ਦੇਵੇ। ਜਯ ਸ਼੍ਰੀ ਰਾਮ! ਜਯ ਬਜਰੰਗ ਬਲੀ!

PunjabKesari

ਦੱਸਣਯੋਗ ਹੈ ਕਿ ਅਯੁੱਧਿਆ ਨਗਰੀ 'ਚ ਜੈ ਸ਼੍ਰੀ ਰਾਮ ਦੇ ਜੈਕਾਰਿਆ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦੇ ਨਿਰਮਾਣ ਲਈ ਅੱਜ ਯਾਨੀ ਕਿ 5 ਅਗਸਤ ਨੂੰ ਨੀਂਹ ਪੱਥਰ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਇਹ ਸ਼ੁੱਭ ਕਾਰਜ ਹੋਇਆ ਹੈ। ਇਸ ਦੇ ਨਾਲ ਹੀ ਅਯੁੱਧਿਆ 'ਚ ਅੱਜ ਇਤਿਹਾਸ ਰਚਿਆ ਗਿਆ।

PunjabKesari

ਭੂਮੀ ਪੂਜਨ ਦੀਆਂ ਸਾਰੀਆਂ ਪ੍ਰਕਿਰਿਆਵਾਂ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸ਼ੁੱਭ ਮਹੂਰਤ ਦੇ ਸਮੇਂ ਨੀਂਹ ਰੱਖੀ। ਪ੍ਰਧਾਨ ਮੰਤਰੀ ਮੋਦੀ ਨੇ ਠੀਕ 12.44.08 ਵਜੇ ਰਾਮ ਮੰਦਰ ਦੀ ਨੀਂਹ ਰੱਖੀ। ਇਸ ਸਮਾਰੋਹ ਵਿਚ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ ਹੋਰ ਕਈ ਮਹਿਮਾਨ ਸ਼ਾਮਲ ਰਹੇ।


author

Tanu

Content Editor

Related News