ਅਯੁੱਧਿਆ 'ਤੇ ਫੈਸਲਾ ਜੋ ਵੀ ਹੋਵੇ, ਸ਼ਾਂਤੀ ਬਣਾ ਕੇ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ : ਪ੍ਰਿਅੰਕਾ

11/09/2019 11:50:04 AM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਭਾਵ ਅੱਜ ਕਿਹਾ ਕਿ ਅਯੁੱਧਿਆ ਮਾਮਲੇ 'ਤੇ ਜੋ ਵੀ ਫੈਸਲਾ ਆਵੇ ਪਰ ਦੇਸ਼ ਵਿਚ ਸ਼ਾਂਤੀ ਬਣਾ ਕੇ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਜਿਵੇਂ ਕਿ ਤੁਹਾਨੂੰ ਸਾਰਿਆਂ ਪਤਾ ਹੈ, ਅਯੁੱਧਿਆ ਮਾਮਲੇ 'ਤੇ ਅੱਜ ਸੁਪਰੀਮ ਕੋਰਟ ਦਾ ਫੈਸਲਾ ਆਉਣ ਵਾਲਾ ਹੈ। ਇਸ ਘੜੀ ਵਿਚ ਕੋਰਟ ਦਾ ਜੋ ਵੀ ਫੈਸਲਾ ਹੋਵੇ, ਦੇਸ਼ ਦੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਪਿਆਰ ਦੀ ਹਜ਼ਾਰਾਂ ਸਾਲ ਪੁਰਾਣੀ ਪਰੰਪਰਾ ਨੂੰ ਬਣਾ ਕੇ ਰੱਖਣਾ ਜ਼ਿੰਮੇਵਾਰੀ ਸਾਡੀ ਸਾਰਿਆ ਦੀ ਹੈ।'' ਪ੍ਰਿਅੰਕਾ ਨੇ ਕਿਹਾ ਕਿ ਇਹ ਮਹਾਤਮਾ ਗਾਂਧੀ ਦਾ ਦੇਸ਼ ਹੈ। ਅਮਨ ਅਤੇ ਅਹਿੰਸਾ ਦੇ ਸੰਦੇਸ਼ 'ਤੇ ਕਾਇਮ ਰਹਿਣਾ ਸਾਡੀ ਜ਼ਿੰਮੇਵਾਰੀ ਹੈ।


ਜ਼ਿਕਰਯੋਗ ਹੈ ਕਿ ਅਯੁੱਧਿਆ ਮਾਮਲੇ 'ਤੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ 5 ਜੱਜਾਂ ਦੀ ਬੈਂਚ ਅੱਜ ਸ਼ਨੀਵਾਰ ਨੂੰ ਫੈਸਲਾ ਸੁਣਾਏਗੀ। ਬੈਂਚ ਨੇ 40 ਦਿਨ ਤਕ ਲਗਾਤਾਰ ਸੁਣਵਾਈ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਬੈਂਚ 'ਚ ਜੱਜ ਐੱਸ. ਏ. ਬੋਬੜੇ, ਜੱਜ ਡੀ. ਵਾਈ ਚੰਦਰਚੂੜ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਐੱਸ. ਅਬਦੁੱਲ ਨਜ਼ੀਰ ਵੀ ਸ਼ਾਮਲ ਹਨ।

Tanu

This news is Content Editor Tanu