ਰਾਮ ਮੰਦਰ 'ਤੇ ਫੈਸਲੇ ਦੀ ਤਿਆਰੀ, ਅਫ਼ਸਰਾਂ ਦੀਆਂ ਛੁੱਟੀਆਂ 30 ਨਵੰਬਰ ਤੱਕ ਰੱਦ

Wednesday, Oct 16, 2019 - 03:27 PM (IST)

ਰਾਮ ਮੰਦਰ 'ਤੇ ਫੈਸਲੇ ਦੀ ਤਿਆਰੀ, ਅਫ਼ਸਰਾਂ ਦੀਆਂ ਛੁੱਟੀਆਂ 30 ਨਵੰਬਰ ਤੱਕ ਰੱਦ

ਅਯੁੱਧਿਆ— ਅਯੁੱਧਿਆ 'ਚ ਬਾਬਰੀ ਮਸਜਿਦ ਅਤੇ ਰਾਮ ਮੰਦਰ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਠੀਕ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਪੁਲਸ ਪ੍ਰਸ਼ਾਸਨ ਨੇ ਸਾਰੇ ਅਫ਼ਸਰਾਂ ਦੀਆਂ ਛੁੱਟੀਆਂ 30 ਨਵੰਬਰ ਤੱਕ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਹੈੱਡ ਕੁਆਰਟਰ 'ਚ ਹੀ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੁਲਸ ਮਹਿਕਮੇ ਨੇ ਉੱਥੇ ਸੁਰੱਖਿਆ ਵਿਵਸਥਾ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਅਗਲੇ ਆਦੇਸ਼ ਤੱਕ ਅਯੁੱਧਿਆ 'ਚ ਪੁਲਸ ਸੁਪਰਡੈਂਟ ਤੋਂ ਲੈ ਕੇ ਸਿਪਾਹੀ ਤੱਕ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।PunjabKesariਡੀ.ਜੀ.ਪੀ. ਹੈੱਡ ਕੁਆਰਟਰ ਵਲੋਂ ਸੀ.ਬੀ.ਸੀ.ਆਈ.ਡੀ., ਭ੍ਰਿਸ਼ਟਾਚਾਰ ਰੋਕਥਾਮ ਸੰਗਠਨ, ਈ.ਓ.ਡਬਲਿਊ. ਅਤੇ ਪੀ.ਏ.ਸੀ. ਦੇ ਮੁਖੀਆ ਦੇ ਨਾਲ ਹੀ ਪ੍ਰਯਾਗਰਾਜ, ਗੋਰਖਪੁਰ ਅਤੇ ਵਾਰਾਣਸੀ ਜੋਨ ਦੇ ਏ.ਡੀ.ਜੀ. ਨੂੰ ਪੱਤਰ ਭੇਜ ਕੇ ਪੁਲਸ ਸੁਪਰਡੈਂਟ ਤੋਂ ਲੈ ਕੇ ਸਿਪਾਹੀ ਤੱਕ ਦੀ ਮੰਗ ਕੀਤੀ ਗਈ ਹੈ। ਅਯੁੱਧਿਆ ਮਾਮਲੇ 'ਚ ਸਰਵਉੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਨੂੰ ਦੇਖਦੇ ਹੋਏ ਪੁਲਸ ਮਹਿਕਮੇ ਨੇ ਉੱਥੇ ਸੁਰੱਖਿਆ ਵਿਵਸਥਾ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਗਲੇ ਆਦੇਸ਼ ਤੱਕ ਅਯੁੱਧਿਆ 'ਚ ਪੁਲਸ ਸੁਪਰਡੈਂਟ ਤੋਂ ਲੈ ਕੇ ਸਿਪਾਹੀ ਤੱਕ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।


author

DIsha

Content Editor

Related News