ਅਯੁੱਧਿਆ ਰੇਲਵੇ ਜੰਕਸ਼ਨ ਦਾ ਬਦਲਿਆ ਗਿਆ ਨਾਂ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ

12/27/2023 8:42:21 PM

ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅਯੁੱਧਿਆ ਜੰਕਸ਼ਨ ਦਾ ਨਾਂ ਬਦਲਨ ਦੀ ਇੱਛਾ ਜਤਾਈ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਹੁਣ ਅਯੁੱਧਿਆ ਜੰਕਸ਼ਨ ਦਾ ਨਾਂ ਅਯੁੱਧਿਆ ਧਾਮ ਰੱਖਿਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਯੋਗੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਦੇ ਧੰਨਵਾਦ ਕੀਤਾ ਹੈ। 

ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ

ਅਯੁੱਧਿਆ ਤੋਂ ਭਾਜਪਾ ਸੰਸਦ ਲੱਲੂ ਸਿੰਘ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ' ਪ੍ਰਧਾਨ ਮੰਤਰੀ ਮੋਦੀ ਦੇ ਮਾਰਗਦਰਸ਼ਨ 'ਚ ਨਵੇਂ ਬਣੇ ਅਯੁੱਧਿਆ ਰੇਲਵੇ ਸਟੇਸ਼ਨ ਦੇ ਅਯੁੱਧਿਆ ਜੰਕਸ਼ਨ ਦਾ ਨਾਂ ਬਦਲ ਕੇ ਅਯੁੱਧਿਆ ਜੰਕਸ਼ਨ ਧਾਮ ਰੱਖ ਦਿੱਤਾ ਗਿਆ ਹੈ। ਇਸ ਉਪਰਾਲੇ ਲਈ ਮੈਂ ਅਯੁੱਧਿਆ ਦੇ ਸਾਧੂ-ਸੰਤਾਂ, ਅਯੁੱਧਿਆ ਵਾਸੀਆਂ ਅਤੇ ਸ਼ਰਧਾਲੂਆਂ ਵੱਲੋਂ ਪ੍ਰਧਾਨ ਮੰਤਰੀ, ਮੁੱਖ ਮੰਤਰੀ ਯੋਗੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਦਾ ਦਿਲੋਂ ਧੰਨਵਾਦ ਕਰਦਾ ਹਾਂ।''

 

ਇਹ ਵੀ ਪੜ੍ਹੋ- ਚੋਰੀ ਹੋਈਆਂ ਮੱਝਾਂ ਲੱਭਣ ਗਏ ਪਿੰਡ ਵਾਸੀਆਂ ਨੂੰ ਨਹਿਰ ਕੰਢਿਓਂ ਮਿਲੀ ਔਰਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਜ਼ਿਕਰਯੋਗ ਹੈ ਕਿ ਅਯੁੱਧਿਆ ਵਿਖੇ ਨਵੇਂ ਸਾਲ ਦੀ 22 ਜਨਵਰੀ ਨੂੰ ਰਾਮ ਮੰਦਰ ਦੀ ਪ੍ਰਾਣ-ਪ੍ਰਤਿਸ਼ਠਾ ਦਾ ਪ੍ਰੋਗਰਾਮ ਹੋਣਾ ਹੈ, ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਦੇ ਨਵੇਂ ਬਣੇ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਦਾ ਵੀ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਰੇਲਵੇ ਸਟੇਸ਼ਨ ਤੋਂ ਹੀ ਵੰਦੇ ਭਾਰਤ ਅਤੇ ਅੰਮ੍ਰਿਤ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News