ਸੋਨੀਆ-ਖੜਗੇ ਨੂੰ ਮਿਲਿਆ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਸੱਦਾ, ਕਾਂਗਰਸ ਨੇ ਕਿਹਾ- ਧੰਨਵਾਦ
Friday, Dec 22, 2023 - 01:25 PM (IST)
ਨਵੀਂ ਦਿੱਲੀ- ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਸਮਾਰੋਹ ਲਈ ਸੱਦਾ ਦਿੱਤੇ ਜਾਣ 'ਤੇ ਕਾਂਗਰਸ ਨੇ ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਧੰਨਵਾਦ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਮੁਖੀ ਸੋਨੀਆ ਗਾਂਧੀ ਅਤੇ ਲੋਕ ਸਭਾ ਤੋਂ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਅਯੁੱਧਿਆ ਵਿਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸੱਦਾ ਮਿਲਿਆ ਹੈ।
ਇਹ ਵੀ ਪੜ੍ਹੋ- 1 ਕਿਲੋ ਸੋਨਾ, 7 ਕਿਲੋ ਚਾਂਦੀ ਤੇ ਹੀਰਿਆਂ ਨਾਲ ਬਣੀਆਂ ਚਰਨ ਪਾਦੂਕਾਵਾਂ, ਰਾਮ ਮੰਦਰ 'ਚ ਹੋਣਗੀਆਂ ਸਥਾਪਤ
ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਸ਼੍ਰੀਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ ਸਾਨੂੰ ਸੱਦਾ ਦਿੱਤਾ ਹੈ। ਸੱਦਾ ਦੇਣ ਲਈ ਅਸੀਂ ਉਨ੍ਹਾਂ ਦੇ ਬਹੁਤ ਧੰਨਵਾਦੀ ਹਾਂ। ਅੱਗੇ ਵੇਖਦੇ ਹਾਂ। ਕੀ ਕਾਂਗਰਸ ਨੇਤਾ ਸਮਾਰੋਹ ਵਿਚ ਸ਼ਾਮਲ ਹੋਣਗੇ? ਇਸ ਸਵਾਲ 'ਤੇ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਤੁਸੀਂ ਲੋਕਾਂ ਨੂੰ ਪਾਰਟੀ ਦੇ ਰੁਖ਼ ਬਾਰੇ ਜਲਦ ਹੀ ਜਾਣਕਾਰੀ ਦਿੱਤੀ ਜਾਵੇਗੀ। ਜਿੱਥੋਂ ਤੱਕ ਸਮਾਰੋਹ ਵਿਚ ਸ਼ਾਮਲ ਹੋਣ ਦੀ ਗੱਲ ਹੈ, ਇਸ ਬਾਰੇ ਸਾਰਿਆਂ ਨੂੰ 22 ਜਨਵਰੀ ਨੂੰ ਪਤਾ ਲੱਗ ਜਾਵੇਗਾ।
ਇਹ ਵੀ ਪੜ੍ਹੋ- ਬਜ਼ੁਰਗਾਂ ਲਈ ਵੱਡੀ ਖੁਸ਼ਖ਼ਬਰੀ, ਰਾਮ ਜਨਮ ਭੂਮੀ ਆਉਣ 'ਤੇ ਮਿਲੇਗੀ ਇਹ ਖ਼ਾਸ ਸਹੂਲਤ
ਸੂਤਰਾਂ ਮੁਤਾਬਕ ਖੜਗੇ, ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਭੇਜਿਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਐਚ. ਡੀ ਦੇਵਗੌੜਾ ਨੂੰ ਵੀ ਸਮਾਰੋਹ ਲਈ ਸੱਦਾ ਪੱਤਰ ਮਿਲ ਚੁੱਕੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਰਾਮ ਮੰਦਰ ਟਰੱਸਟ ਹੋਰ ਵਿਰੋਧੀ ਨੇਤਾਵਾਂ ਨੂੰ ਵੀ ਸੱਦਾ ਭੇਜਣ ਦੀ ਤਿਆਰੀ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8