ਅਯੁੱਧਿਆ ''ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਕਰਨਾ ਚਾਹੀਦਾ ਸਨਮਾਨ : ਰਾਹੁਲ

11/09/2019 4:43:47 PM

ਨਵੀਂ ਦਿੱਲੀ— ਅਯੁੱਧਿਆ ਜ਼ਮੀਨ ਵਿਵਾਦ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਯੁੱਧਿਆ ਮੁੱਦੇ 'ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਦਾ ਸਨਮਾਨ ਕਰਦੇ ਹੋਏ ਸਾਨੂੰ ਸਾਰਿਆਂ ਨੂੰ ਆਪਸੀ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ। ਇਹ ਸਮਾਂ ਸਾਡੇ ਸਾਰੇ ਭਾਰਤੀਆਂ ਦਰਮਿਆਨ ਬੰਧੂਤੱਵ, ਵਿਸ਼ਵਾਸ ਅਤੇ ਪ੍ਰੇਮ ਦਾ ਹੈ।

3 ਮਹੀਨਿਆਂ ਅੰਦਰ ਨਿਰਮਾਣ ਕਰਨ ਲਈ ਕਿਹਾ
ਦੱਸਣਯੋਗ ਹੈ ਕਿ ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ 'ਚ 9 ਨਵੰਬਰ ਨੂੰ ਇਤਿਹਾਸਕ ਫੈਸਲਾ ਸੁਣਾਇਆ ਗਿਆ। ਫੈਸਲੇ 'ਚ ਵਿਵਾਦਿਤ ਜ਼ਮੀਨ 'ਤੇ ਰਾਮਲਲਾ ਵਿਰਾਜਮਾਨ ਦਾ ਹੱਕ ਮੰਨਿਆ ਗਿਆ ਹੈ। ਇਸ ਨੂੰ ਲੈ ਕੇ ਕੋਰਟ ਨੇ ਤਿੰਨ ਮਹੀਨਿਆਂ 'ਚ ਮੰਦਰ ਨਿਰਮਾਣ ਲਈ ਟਰੱਸਟ ਬਣਾਉਣ ਲਈ ਕਿਹਾ ਹੈ। ਉੱਥੇ ਹੀ ਕੋਰਟ ਨੇ ਮੁਸਲਿਮ ਪੱਖ ਨੂੰ 5 ਏਕੜ ਵਿਕਲਪਿਕ ਜਗ੍ਹਾ ਦੇਣ ਦਾ ਆਦੇਸ਼ ਦਿੱਤਾ ਹੈ।

5 ਜੱਜਾਂ ਦੀ ਬੈਂਚ ਨੇ ਸੁਣਾਇਆ ਫੈਸਲਾ
ਜ਼ਿਕਰਯੋਗ ਹੈ ਕਿ ਅਯੁੱਧਿਆ ਮਾਮਲੇ 'ਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਇਆ। ਇਸ ਦੀ ਪ੍ਰਧਾਨਗੀ ਚੀਫ ਜਸਟਿਸ ਰੰਜਨ ਗੋਗੋਈ ਨੇ ਕੀਤੀ। ਇਸ ਬੈਂਚ 'ਚ ਜਸਟਿਸ ਐੱਸ.ਏ. ਬੋਬੜੇ, ਜੱਜ ਅਸ਼ੋਕ ਭੂਸ਼ਣ, ਜੱਜ ਐੱਸ. ਅਬਦੁੱਲ ਨਜ਼ੀਰ ਅਤੇ ਡੀ.ਵਾਈ.ਚੰਦਰਚੂੜ ਸ਼ਾਮਲ ਰਹੇ।

DIsha

This news is Content Editor DIsha