25 ਲੱਖ ਸੀਨੀਅਰ ਨਾਗਰਿਕਾਂ ਨੇ ਆਯੁਸ਼ਮਾਨ ਵਯ ਵੰਦਨਾ ਕਾਰਡ ਲਈ ਕਰਾਇਆ ਰਜਿਸਟਰੇਸ਼ਨ

Tuesday, Dec 10, 2024 - 02:13 PM (IST)

25 ਲੱਖ ਸੀਨੀਅਰ ਨਾਗਰਿਕਾਂ ਨੇ ਆਯੁਸ਼ਮਾਨ ਵਯ ਵੰਦਨਾ ਕਾਰਡ ਲਈ ਕਰਾਇਆ ਰਜਿਸਟਰੇਸ਼ਨ

ਨਵੀਂ ਦਿੱਲੀ (ਏਜੰਸੀ)- ਆਯੁਸ਼ਮਾਨ ਵਯ ਵੰਦਨਾ ਕਾਰਡ ਦੀ ਸ਼ੁਰੂਆਤ ਹੋਣ ਤੋਂ ਬਾਅਦ ਲੋਕਾਂ ਦੇ ਇਲਾਜ 'ਤੇ 40 ਕਰੋੜ ਰੁਪਏ ਤੋਂ ਜ਼ਿਆਦਾ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲਾ ਨੇ ਕਿਹਾ ਕਿ 2 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ, ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ 22,000 ਤੋਂ ਵੱਧ ਸੀਨੀਅਰ ਨਾਗਰਿਕਾਂ ਨੂੰ ਲਾਭ ਹੋਇਆ।

ਇਹ ਵੀ ਪੜ੍ਹੋ: ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕੇ 15-17 ਦਸੰਬਰ ਨੂੰ ਕਰਨਗੇ ਭਾਰਤ ਦਾ ਦੌਰਾ

ਕੇਂਦਰੀ ਸਿਹਤ ਮੰਤਰਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਆਰਾ 29 ਅਕਤੂਬਰ 2024 ਨੂੰ ਜਾਰੀ ਕੀਤੇ ਜਾਣ ਤੋਂ ਬਾਅਦ 'ਆਯੁਸ਼ਮਾਨ ਵਯ ਵੰਦਨਾ ਕਾਰਡ' ਲਈ 25 ਲੱਖ ਲੋਕਾਂ ਨੇ ਨਾਮ ਦਰਜ ਕਰਵਾਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਨਾਗਰਿਕਾਂ ਨੇ ਕੋਰੋਨਰੀ ਐਂਜੀਓਪਲਾਸਟੀ, ਹਿੱਪ ਫ੍ਰੈਕਚਰ/ਰਿਪਲੇਸਮੈਂਟ, ਪਿੱਤੇ ਨੂੰ ਹਟਾਉਣ, ਮੋਤੀਆਬਿੰਦ ਸਰਜਰੀ, 'ਪ੍ਰੋਸਟੇਟ ਰੀਸੈਕਸ਼ਨ', ਸਟ੍ਰੋਕ, ਹੀਮੋਡਾਇਆਲਿਸਿਸ, ਟਾਈਫਾਈਡ ਬੁਖਾਰ ਅਤੇ ਹੋਰ ਬੁਖ਼ਾਰ ਬਿਮਾਰੀਆਂ ਆਦਿ ਦਾ ਇਲਾਜ ਕਰਵਾਇਆ।

ਇਹ ਵੀ ਪੜ੍ਹੋ: ਪਟਿਆਲਾ ਦੇ ਛੋਟੇ ਜਿਹੇ ਪਿੰਡ ਦੇ ਮੁੰਡੇ ਨੇ ਇਟਲੀ 'ਚ ਹਾਸਲ ਕੀਤਾ ਵੱਡਾ ਮੁਕਾਮ, ਹਰ ਪਾਸੇ ਹੋ ਰਹੇ ਚਰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 29 ਅਕਤੂਬਰ 2024 ਨੂੰ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਸ਼ਾਮਲ ਕਰਨ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਵਿਸਥਾਰ ਦੀ ਘੋਸ਼ਣਾ ਕੀਤੀ। ਇਸ ਵਿਸਥਾਰ ਤਹਿਤ ਸੀਨੀਅਰ ਨਾਗਰਿਕਾਂ ਨੂੰ 'ਆਯੂਸ਼ਮਾਨ ਵਯ ਵੰਦਨਾ ਕਾਰਡ' ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਲੈਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਕਿਸੇ ਦੀ ਜਾਨ ਲੈਣ 'ਤੇ ਕਿਵੇਂ ਹੁੰਦਾ ਹੈ ਮਹਿਸੂਸ, ਇਹ ਜਾਨਣ ਲਈ ਵਿਦਿਆਰਥੀ ਨੇ ਕਰ'ਤਾ ਔਰਤ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News