ਬਾਬਾ ਬਾਗੇਸ਼ਵਰ ਨੇ ਦਿੱਲੀ ਧਮਾਕੇ ਦੀ ਕੀਤੀ ਨਿੰਦਾ, ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ
Tuesday, Nov 11, 2025 - 05:47 PM (IST)
ਨੈਸ਼ਨਲ ਡੈਸਕ- ਦਿੱਲੀ 'ਚ ਹੋਏ ਕਾਰ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਹੁਣ ਬਾਗੇਸ਼ਵਰ ਧਾਮ ਸਰਕਾਰ ਦੇ ਮੁਖੀ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਗੁੱਸਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਹਮਲੇ ਨੂੰ 'ਨਿੰਦਾਯੋਗ ਅਤੇ ਅਣਮਨੁੱਖੀ' ਦੱਸਿਆ ਅਤੇ ਦੋਸ਼ੀਆਂ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਮਨੁੱਖਤਾ 'ਤੇ ਕਲੰਕ ਹਨ ਅਤੇ ਦੇਸ਼ ਨੂੰ ਡਰਾਉਣ ਦੀ ਸਾਜਿਸ਼ ਹੈ ਪਰ ''ਅਸੀਂ ਨਾ ਡਰਾਂਗੇ, ਨਾ ਰੁਕਾਂਗੇ ਅਤੇ ਨਾ ਝੁਕਾਂਗੇ।'' ਉਨ੍ਹਾਂ ਕਿਹਾ ਕਿ ਜੋ ਲੋਕ ਅਜਿਹੇ ਕੰਮ ਕਰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਬਾਬਾ ਬਾਗੇਸ਼ਵਰ ਨੇ ਕਿਹਾ,''ਇਹ ਬਹੁਤ ਹੀ ਦਰਦਨਾਕ ਹੈ। ਜੋ ਲੋਕ ਇਸ ਦੇ ਪਿੱਛੇ ਹਨ, ਉਨ੍ਹਾਂ ਨੂੰ ਸਜ਼ਾ ਨਹੀਂ ਸਗੋਂ ਸਿੱਧੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।''
#WATCH | पलवल, हरियाणा: बागेश्वर धाम सरकार आचार्य धीरेंद्र कृष्ण शास्त्री ने दिल्ली में लाल किला मेट्रो स्टेशन के पास विस्फोट की घटना पर कहा, "...कल जो हुआ वह घोर निंदनीय और अमानवीय है। भगवान से प्रार्थना है कि जिनका शरीर पूरा हुआ उन्हें वे अपने चरणों में स्थान दें। हम शोक… pic.twitter.com/wnRn1mZFTp
— ANI_HindiNews (@AHindinews) November 11, 2025
ਉਨ੍ਹਾਂ ਕਿਹਾ ਕਿ ਇਹ ਸਮਾਂ ਦੇਸ਼ ਨੂੰ ਇਕਜੁਟ ਹੋ ਕੇ ਅੱਤਵਾਦ ਤੇ ਹਿੰਸਾ ਖ਼ਿਲਾਫ਼ ਖੜ੍ਹੇ ਹੋਣ ਦਾ ਹੈ। ਬਾਬਾ ਬਾਗੇਸ਼ਵਰ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਇਆ ਏਜੰਸੀਆਂ ਆਪਣਾ ਕੰਮ ਈਮਾਨਦਾਰੀ ਨਾਲ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ 'ਤੇ ਪੂਰਾ ਭਰੋਸਾ ਰੱਖਣਾ ਚਾਹੀਦਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ, ਜਿਸ ਨਾਲ ਭਵਿੱਖ 'ਚ ਕੋਈ ਵੀ ਦੇਸ਼ ਦੇ ਨਿਰਦੋਸ਼ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਾ ਕਰੇ। ਬਾਬਾ ਬਾਗੇਸ਼ਵਰ ਨੇ ਇਸ ਹਾਦਸੇ 'ਚ ਜ਼ਖ਼ਮੀ ਲੋਕਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਅਤੇ ਜਿਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ,''ਜਿਨ੍ਹਾਂ ਦਾ ਸਰੀਰ ਪੂਰਾ ਹੋਇਆ ਹੈ, ਉਨ੍ਹਾਂ ਨੂੰ ਭਗਵਾਨ ਆਪਣੇ ਚਰਨਾਂ 'ਚ ਸਥਾਨ ਦੇਣ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
