ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ, ਨਵੇਂ ਮੁਖੀ ਨੂੰ ਸੌਂਪੀ ਗੱਦੀ
Wednesday, Sep 18, 2024 - 06:23 PM (IST)
ਹਰਿਆਣਾ : ਡੇਰਾ ਜਗਮਾਲਵਾਲੀ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਡੇਰਾ ਜਗਮਾਲਵਾਲੀ ਵਿਖੇ ਅੱਜ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਦਸਤਾਰਬੰਦੀ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਸਤਾਰ ਸਜਾਉਣ ਦੀ ਰਸਮ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਵਲੋਂ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਦੋਵੇਂ ਹੈਲੀਕਾਪਟਰ ਰਾਹੀਂ ਡੇਰਾ ਜਗਮਾਲਵਾਲੀ ਪਹੁੰਚੇ ਸਨ। ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਨਜ਼ਰ ਆਏ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਉਹਨਾਂ ਨੂੰ ਸੰਗਤ ਨੂੰ ਨਾਮ ਦੇਣ ਦਾ ਅਧਿਕਾਰ ਵੀ ਦਿੱਤਾ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8