ਬਾਬਾ ਰਾਮਦੇਵ ਨੂੰ ਵੱਡਾ ਝਟਕਾ, ਉੱਤਰਾਖੰਡ ਸਰਕਾਰ ਨੇ ਪਤੰਜਲੀ ਦੇ 14 ਉਤਪਾਦਾਂ ''ਤੇ ਲਾਈ ਪਾਬੰਦੀ
Tuesday, Apr 30, 2024 - 07:11 PM (IST)
ਬਿਜ਼ਨੈੱਸ ਡੈਸਕ : ਸੁਪਰੀਮ ਕੋਰਟ ਦੀ ਫਟਕਾਰ ਲੱਗਣ ਤੋਂ ਬਾਅਦ ਪਤੰਜਲੀ ਨੂੰ ਉਤਰਾਖੰਡ ਸਰਕਾਰ ਤੋਂ ਵੀ ਵੱਡਾ ਝਟਕਾ ਲੱਗਾ ਹੈ। ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਦੀ ਦਿਵਿਆ ਫਾਰਮੇਸੀ ਕੰਪਨੀ ਦੇ 14 ਉਤਪਾਦਾਂ 'ਤੇ ਬੈਨ ਲੱਗਾ ਦਿੱਤਾ ਹੈ। ਦਿਵਿਆ ਫਾਰਮੇਸੀ ਦੇ ਇਨ੍ਹਾਂ ਉਤਪਾਦਾਂ 'ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਦੇ ਮਾਮਲੇ 'ਚ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ - ਦੂਜੇ ਬੈਂਕਾਂ ਦੇ ATM ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਬੁਰੀ ਖ਼ਬਰ, ਲੱਗ ਸਕਦੈ ਵੱਡਾ ਝਟਕਾ
ਦੱਸ ਦੇਈਏ ਕਿ ਦਿਵਿਆ ਫਾਰਮੇਸੀ ਦੇ ਜਿਨ੍ਹਾਂ ਉਤਪਾਦਾਂ 'ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ 'ਚ ਸ਼੍ਵਾਸਰੀ ਗੋਲਡ, ਸ਼੍ਵਾਸਰੀ ਵਟੀ, ਦਿਵਿਆ ਬ੍ਰੋਂਕੋਮ, ਸ਼੍ਵਾਸਰੀ ਪ੍ਰਵਾਹੀ, ਸ਼੍ਵਾਸਰੀ ਅਵਲੇਹ, ਮੁਕਤਾ ਵਟੀ ਐਕਸਟਰਾ ਪਾਵਰ, ਲਿਪੀਡੋਮ, ਬੀਪੀ ਗ੍ਰਿਟ, ਮਧੂਗ੍ਰਿਟ, ਮਧੁਨਾਸ਼ਿਨੀ ਵਟੀ ਐਕਸਟਰਾ ਪਾਵਰ, ਲਿਵਾਮ੍ਰਿਤ ਐਡਵਾਂਸ, ਲਿਵੋਗ੍ਰਿਟ ਆਈਗ੍ਰਿਟ ਗੋਲਡ ਅਤੇ ਪਤੰਜਲੀ ਦ੍ਰਿਸ਼ਟੀ ਆਈ ਡਰਾਪ ਸ਼ਾਮਲ ਹਨ। ਦੂਜੇ ਪਾਸੇ ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੇ ਨੋਟੀਫਿਕੇਸ਼ਨ ਦੇ ਅਨੁਸਾਰ, ਦਿਵਿਆ ਫਾਰਮੇਸੀ ਦੇ ਲਾਇਸੈਂਸ ਨੂੰ ਇਸਦੇ ਉਤਪਾਦਾਂ ਦੀ ਪ੍ਰਭਾਵੀਤਾ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਤ ਕਰਨ ਲਈ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ‘ਬੈਂਕਾਂ ਦੀ ਵਧੀ ਚਿੰਤਾ! ਅਕਾਊਂਟ ’ਚ ਘੱਟ ਪੈਸੇ ਜਮ੍ਹਾ ਕਰ ਰਹੇ ਨੇ ਲੋਕ, ਲੋਨ ਲੈਣਾ ਹੋਵੇਗਾ ਮੁਸ਼ਕਿਲ’
ਇਸ ਦੇ ਨਾਲ ਹੀ ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਦਿਵਿਆ ਫਾਰਮੇਸੀ ਦੇ ਲਾਇਸੈਂਸ ਨੂੰ ਇਸਦੇ ਉਤਪਾਦਾਂ ਦੀ ਪ੍ਰਭਾਵਸ਼ੀਲਤਾ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਤ ਕਰਨ ਲਈ ਲਾਇਸੈਂਸ ਰੋਕ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਮਦੇਵ ਪਤੰਜਲੀ ਆਯੁਰਵੇਦ ਦੇ ਮੁੱਖ ਨਿਰਮਾਤਾ ਹਨ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਨੂੰ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕਾਰਵਾਈ ਨਾ ਕਰਨ 'ਤੇ ਫਟਕਾਰ ਲਗਾਈ ਸੀ। ਜਿਸ ਤੋਂ ਬਾਅਦ ਹੁਣ ਉੱਤਰਾਖੰਡ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਸਟੇਟ ਡਰੱਗ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਦੇ 14 ਉਤਪਾਦਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਹਿਮ ਸੁਣਵਾਈ ਤੋਂ ਪਹਿਲਾਂ ਉਤਰਾਖੰਡ ਰਾਜ ਸਰਕਾਰ ਨੇ ਇਹ ਵੱਡਾ ਕਦਮ ਚੁੱਕਿਆ ਹੈ। ਯੋਗ ਗੁਰੂ ਸਵਾਮੀ ਰਾਮਦੇਵ 'ਤੇ ਮਾਣਹਾਨੀ ਦੇ ਦੋਸ਼ ਦਰਜ ਕੀਤੇ ਜਾਣਗੇ ਜਾਂ ਨਹੀਂ ਇਸ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ - ਮਾਲਦੀਵ ਨੇ MDH ਤੇ Everest ਮਸਾਲਿਆਂ ਦੀ ਵਿਕਰੀ 'ਤੇ ਲਾਈ ਪਾਬੰਦੀ, ਅਮਰੀਕਾ 'ਚ ਵੀ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8