ਬਾਬਾ ਸਿੱਦੀਕੀ ਕਤਲ ਮਾਮਲਾ : ਪੁਲਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ
Wednesday, Oct 16, 2024 - 08:40 AM (IST)
ਮੁੰਬਈ - ਮੁੰਬਈ ਪੁਲਸ ਨੇ ਐੱਨ. ਸੀ. ਪੀ. ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ’ਚ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਬਹਿਰਾਈਚ ਦੇ ਰਹਿਣ ਵਾਲੇ ਹਰੀਸ਼ ਕੁਮਾਰ (23) ਵਜੋਂ ਹੋਈ ਹੈ। ਹਰੀਸ਼ ਕੁਮਾਰ ਮਹਾਰਾਸ਼ਟਰ ਦੇ ਪੁਣੇ ’ਚ ਚੂਰਾ-ਪੋਸਤ ਵੇਚਣ ਦਾ ਕੰਮ ਕਰਦਾ ਸੀ। ਉਹ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ 'ਚ ਵੀ ਸ਼ਾਮਲ ਹੈ। ਉਸ ਨੂੰ ਬਹਿਰਾਈਚ ਤੋਂ ਫੜਿਆ ਗਿਆ ਹੈ। ਇਸ ਦੇ ਨਾਲ ਹੀ ਸਿੱਦੀਕੀ ਦੇ ਕਤਲ ਦੇ ਮਾਮਲੇ ’ਚ ਹੁਣ ਤੱਕ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਹੁਣ ਤੱਕ ਹੋਈਆਂ 4 ਗ੍ਰਿਫ਼ਤਾਰੀਆਂ
ਬਾਬਾ ਸਿੱਦੀਕੀ ਕਤਲ ਮਾਮਲੇ 'ਚ ਹੁਣ ਤਕ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੀਤਾ ਗਿਆ। ਪੁਲਸ ਇਸ ਤੋਂ ਪਹਿਲਾਂ 2 ਸ਼ੂਟਰਾਂ ਹਰਿਆਣਾ ਨਿਵਾਸੀ ਗੁਰਮੇਲ ਬਲਜੀਤ ਸਿੰਘ (23), ਉੱਤਰ ਪ੍ਰਦੇਸ਼ ਨਿਵਾਸੀ ਧਰਮਰਾਜ ਰਾਜੇਸ਼ ਕਸ਼ਯਪ (19) ਅਤੇ ਸਹਿ-ਸਾਜ਼ਿਸ਼ਕਰਤਾ ਪ੍ਰਵੀਨ ਲੋਨਕਰ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇੱਕ ਹੋਰ ਸ਼ੱਕੀ ਸ਼ੂਟਰ ਸ਼ਿਵਕੁਮਾਰ ਗੌਤਮ ਫ਼ਰਾਰ ਹੈ, ਜੋ ਬਹਿਰਾਈਚ ਦਾ ਵਸਨੀਕ ਹੈ। ਕਸ਼ਯਪ, ਗੌਤਮ, ਪ੍ਰਵੀਨ ਲੋਨਕਰ ਅਤੇ ਉਸ ਦੇ ਭਰਾ ਸ਼ੁਭਮ ਲੋਨਕਰ ਦੇ ਨਾਲ-ਨਾਲ ਬਾਲਕਰਾਮ ਵੀ 3 ਵਾਰ ਦੇ ਵਿਧਾਇਕ ਰਹੇ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਦਾ ਹਿੱਸਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ