ਬਾਬਰੀ ਮਸਜਿਦ ਕੇਸ : ਵਿਸ਼ੇਸ਼ ਜੱਜ ਨੇ ਸੁਣਵਾਈ ਪੂਰੀ ਕਰਨ ਲਈ ਕੋਰਟ ਤੋਂ ਮੰਗਿਆ ਸਮਾਂ

07/15/2019 1:00:19 PM

ਨਵੀਂ ਦਿੱਲੀ (ਭਾਸ਼ਾ)— ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿਚ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਮਾਮਲੇ ਦੀ ਸੁਣਵਾਈ ਪੂਰੀ ਕਰਨ ਲਈ ਉਨ੍ਹਾਂ ਨੂੰ ਹੋਰ 6 ਮਹੀਨੇ ਦਾ ਸਮਾਂ ਚਾਹੀਦਾ ਹੈ। ਇਸ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਹੋਰ ਕਈ ਲੋਕ ਸ਼ਾਮਲ ਹਨ। ਵਿਸ਼ੇਸ਼ ਜੱਜ ਨੇ ਮਈ ਵਿਚ ਲਿਖੀ ਚਿੱਠੀ 'ਚ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਉਹ 30 ਸਤੰਬਰ 2019 ਨੂੰ ਸੇਵਾਮੁਕਤ ਹੋਣ ਵਾਲੇ ਹਨ। ਮਾਮਲਾ ਜਸਟਿਸ ਆਰ. ਐੱਫ. ਨਰੀਮਨ ਦੀ ਬੈਂਚ ਕੋਲ ਸੁਣਵਾਈ ਲਈ ਸੋਮਵਾਰ ਨੂੰ ਆਇਆ। ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਹਾਈ ਪ੍ਰੋਫਾਈਲ ਮਾਮਲੇ ਵਿਚ ਫੈਸਲਾ ਆਉਣ ਤਕ ਵਿਸ਼ੇਸ਼ ਜੱਜ ਦਾ ਕਾਰਜਕਾਲ ਵਧਾਉਣ ਦੇ ਤਰੀਕਿਆਂ ਬਾਰੇ ਉਸ ਨੂੰ 19 ਜੁਲਾਈ ਤਕ ਦੱਸੇ। ਸੁਪਰੀਮ ਕੋਰਟ ਨੇ 19 ਅਪ੍ਰੈਲ 2017 ਨੂੰ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰ ਕੇ ਉਸ ਨੂੰ ਦੋ ਸਾਲ ਦੇ ਅੰਦਰ ਪੂਰਾ ਕਰਨ ਦਾ ਹੁਕਮ ਦਿੱਤਾ ਸੀ।

Tanu

This news is Content Editor Tanu