ਬਾਬੂ ਗਾਂਧੀ, PM ਮੋਦੀ ਤੇ ਯੋਗੀ ਦੀ ਇਤਰਾਜ਼ਯੋਗ ਰੀਲ ਬਣਾ ਕੇ ਕੀਤੀ ਪੋਸਟ, ਮਾਮਲਾ ਦਰਜ

Wednesday, Sep 25, 2024 - 02:28 PM (IST)

ਬਾਬੂ ਗਾਂਧੀ, PM ਮੋਦੀ ਤੇ ਯੋਗੀ ਦੀ ਇਤਰਾਜ਼ਯੋਗ ਰੀਲ ਬਣਾ ਕੇ ਕੀਤੀ ਪੋਸਟ, ਮਾਮਲਾ ਦਰਜ

ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਇਤਰਾਜ਼ਯੋਗ ਰੀਲ ਬਣਾ ਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦੇ ਸਬੰਧ 'ਚ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਐਸ.ਪੀ. ਅਨਿਲ ਕੁਮਾਰ ਝਾਅ ਨੇ ਬੁੱਧਵਾਰ ਨੂੰ ਦੱਸਿਆ ਕਿ ਮਹਾਤਮਾ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਇਹ ਕਾਰਵਾਈ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੰਗਲਵਾਰ ਨੂੰ ਥਾਣਾ ਮੀਡੀਆ ਸੈੱਲ ਦੇ ਇੰਚਾਰਜ ਪ੍ਰਵੀਨ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Tanu

Content Editor

Related News