ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
Tuesday, Dec 03, 2024 - 06:49 PM (IST)
ਲਖਨਊ : ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਗਲਵਾਰ ਨੂੰ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਚੈਕਿੰਗ ਦੌਰਾਨ ਏਅਰਪੋਰਟ ਦੇ ਕਾਰਗੋ ਸਟਾਫ ਨੂੰ ਕੋਰੀਅਰ ਦੇ ਪੈਕੇਟ 'ਚ ਕਰੀਬ ਇਕ ਮਹੀਨੇ ਦਾ ਭਰੂਣ ਮਿਲਿਆ, ਜਿਸ ਨਾਲ ਆਲੇ-ਦੁਆਲੇ ਹਫ਼ੜਾ-ਦਫ਼ੜੀ ਮੱਚ ਗਈ। ਇਸ ਘਟਨਾ ਦੀ ਸੂਚਨਾ ਪੁਲਸ ਅਤੇ ਸੀਆਈਐੱਸਐੱਫ ਨੂੰ ਦਿੱਤੀ ਗਈ, ਜਿਹਨਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਕੋਰੀਅਰ ਪੈਕੇਟ 'ਚੋਂ ਮਿਲਿਆ ਭਰੂਣ
ਜਾਣਕਾਰੀ ਮੁਤਾਬਕ ਹਵਾਈ ਅੱਡੇ 'ਤੇ ਆਮ ਵਾਂਗ ਰੋਜ਼ਾਨਾ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕੋਰੀਅਰ ਬਾਕਸ ਵਿੱਚ ਇੱਕ ਭਰੂਣ ਦਿਖਾਈ ਦਿੱਤਾ। ਪੈਕਟ ਨੂੰ ਪਲਾਸਟਿਕ ਦੇ ਡੱਬੇ ਵਿੱਚ ਸੀਲ ਕੀਤਾ ਗਿਆ ਸੀ ਅਤੇ ਜਦੋਂ ਇਸਨੂੰ ਖੋਲ੍ਹਿਆ ਗਿਆ ਤਾਂ ਅੰਦਰ ਇੱਕ ਭਰੂਣ ਸੀ। ਏਅਰਪੋਰਟ ਸਟਾਫ਼ ਇਹ ਨਜ਼ਾਰਾ ਦੇਖ ਕੇ ਹੈਰਾਨ ਰਹਿ ਗਿਆ ਅਤੇ ਤੁਰੰਤ ਸੀਆਈਐਸਐਫ ਅਤੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ - ਪੜ੍ਹਾਈ ਲਈ ਮਿਲੇਗਾ ਲੱਖਾਂ ਰੁਪਏ ਦਾ ਕਰਜ਼ਾ, ਜਾਣੋ ਵਿਦਿਆਰਥੀ ਕਿੰਝ ਕਰ ਸਕਦੇ ਅਪਲਾਈ
ਕੋਰੀਅਰ ਏਜੰਟ ਦੀ ਅਣਗਹਿਲੀ 'ਤੇ ਹੋਇਆ ਸ਼ੱਕ
ਦੱਸ ਦੇਈਏ ਕਿ ਇਸ ਪੈਕੇਟ ਨੂੰ ਇੱਕ ਕੋਰੀਅਰ ਏਜੰਟ ਦੁਆਰਾ ਮੁੰਬਈ ਦੇ ਇੱਕ ਖਾਸ ਕਲੀਨਿਕ ਵਿੱਚ ਭੇਜਿਆ ਗਿਆ ਸੀ। ਰਿਪੋਰਟਾਂ ਅਨੁਸਾਰ ਭਰੂਣ ਆਈਵੀਐਫ (ਇਨ ਵਿਟਰੋ ਫਰਟੀਲਾਈਜ਼ੇਸ਼ਨ) ਲਈ ਭੇਜਿਆ ਜਾ ਰਿਹਾ ਸੀ, ਜਿਸ ਨੂੰ ਲਖਨਊ ਹਵਾਈ ਅੱਡੇ 'ਤੇ ਕੋਰੀਅਰ ਕੰਪਨੀ ਦੀ ਗ਼ਲਤੀ ਕਾਰਨ ਲੋਡ ਕੀਤਾ ਗਿਆ ਅਤੇ ਉਹ ਮੁੰਬਈ ਦੀ ਬਜਾਏ ਲਖਨਊ ਪਹੁੰਚ ਗਿਆ। ਕੋਰੀਅਰ ਕੰਪਨੀ ਦੇ ਮੁਲਾਜ਼ਮਾਂ ਤੋਂ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਪੈਕੇਟ ਕਿਸ ਨੇ ਭੇਜਿਆ ਸੀ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕੋਰੀਅਰ ਕੰਪਨੀ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਭਰੂਣ ਕਿਸ ਪਾਸਿਓਂ ਭੇਜਿਆ ਗਿਆ ਸੀ ਅਤੇ ਇਸ ਨੂੰ ਲਖਨਊ ਕਿਉਂ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ - ਬਿਨਾਂ ਸੱਦੇ ਵਿਆਹ 'ਚ ਦਾਖਲ ਹੋਏ ਕਾਲਜ ਵਿਦਿਆਰਥੀ, ਬਰਾਤੀਆਂ ਨਾਲ ਪਿਆ ਪੰਗਾ, ਚੱਲੀਆਂ ਗੋਲੀਆਂ
ਪਹਿਲੀ ਵਾਰ ਦੇਖਣ ਨੂੰ ਮਿਲੀ ਅਜਿਹੀ ਘਟਨਾ
ਇਸ ਮਾਮਲੇ ਦੇ ਸਬੰਧ ਵਿਚ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੀ ਘਟਨਾ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ। ਉਹਨਾਂ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਕੋਰੀਅਰ ਏਜੰਟ ਦੁਆਰਾ ਇਹ ਪੈਕੇਟ ਗ਼ਲਤ ਤਰੀਕੇ ਨਾਲ ਲਖਨਊ ਭੇਜਿਆ ਗਿਆ ਸੀ। ਇਹ ਘਟਨਾ ਕੋਰੀਅਰ ਕੰਪਨੀ ਦੀ ਲਾਪ੍ਰਵਾਹੀ ਕਾਰਨ ਵਾਪਰੀ ਹੈ ਅਤੇ ਹੁਣ ਪੁਲਸ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ - ਖੁਸ਼ੀ-ਖੁਸ਼ੀ ਚੱਲ ਰਹੇ ਵਿਆਹ 'ਚ ਪੈ ਗਿਆ ਭੜਥੂ, ਪੁਲਸ ਨੇ ਚੱਲਦੇ ਵਿਆਹ 'ਚੋਂ ਚੁੱਕ ਲਏ 40 ਬਾਰਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8