ਸਾਰੇ ਸਕੂਲ ਅਤੇ ਕਾਲਜ ਬੰਦ, ਮੁੱਖ ਮੰਤਰੀ ਨੇ ਕੀਤਾ ਐਲਾਨ

Monday, May 06, 2024 - 02:46 PM (IST)

ਸਾਰੇ ਸਕੂਲ ਅਤੇ ਕਾਲਜ ਬੰਦ, ਮੁੱਖ ਮੰਤਰੀ ਨੇ ਕੀਤਾ ਐਲਾਨ

ਇੰਫਾਲ- ਖਰਾਬ ਮੌਸਮ ਦੀ ਵਜ੍ਹਾ ਕਰ ਕੇ ਮਣੀਪੁਰ ਵਿਚ ਸਾਰੇ ਸਕੂਲ ਅਤੇ ਕਾਲਜ 7 ਮਈ ਤੱਕ ਬੰਦ ਰਹਿਣਗੇ। ਸੂਬਾ ਸਰਕਾਰ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਇਕ ਅਧਿਕਾਰੀ ਨੇ ਕਿਹਾ ਕਿ ਐਤਵਾਰ ਨੂੰ ਇਹ ਐਲਾਨ ਕੀਤਾ। ਇਕ ਅਧਿਕਾਰੀ ਨੇ ਕਿਹਾ ਕਿ ਐਤਵਾਰ ਨੂੰ ਸੂਬੇ ਵਿਚ ਮੋਹਲੇਧਾਰ ਮੀਂਹ ਅਤੇ ਗੜੇਮਾਰੀ ਹੋਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਇਸ ਵਜ੍ਹਾ ਨਾਲ ਇੰਫਾਲ ਪੱਛਮੀ ਜ਼ਿਲ੍ਹੇ ਦੇ ਕਾਂਚੀਪੁਰ ਅਤੇ ਥੌਬਲ ਜ਼ਿਲ੍ਹੇ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕਈ ਘਰ ਨੁਕਸਾਨੇ ਗਏ। ਸਿੱਖਿਆ ਡਾਇਰੈਕਟੋਰੇਟ ਨੇ ਐਤਵਾਰ ਦੇਰ ਰਾਤ ਇਕ ਆਦੇਸ਼ ਜਾਰੀ ਕੀਤਾ, ਜਿਸ ਵਿਚ ਕਿਹਾ ਗਿਆ ਕਿ ਗੜੇਮਾਰੀ ਕਾਰਨ ਸੂਬੇ ਭਰ ਵਿਚ ਕਈ ਘਰਾਂ ਅਤੇ ਵਪਾਰਕ ਅਦਾਰਿਆਂ ਨੂੰ ਵਿਆਪਕ ਨੁਕਸਾਨ ਪੁੱਜਾ ਹੈ ਅਤੇ ਅੱਗੇ ਵੀ ਅਜਿਹਾ ਹੀ ਖ਼ਦਸ਼ਾ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 6 ਅਤੇ 7 ਮਈ ਨੂੰ ਬੰਦ ਰਹਿਣਗੇ।

ਇਹ ਵੀ ਪੜ੍ਹੋ- ਲਾੜੇ ਨੇ ਦਾਜ 'ਚ ਮੰਗੀ ਕਰੇਟਾ ਕਾਰ, ਅਧੂਰੀ ਰਹਿ ਗਈ ਡਿਮਾਂਡ ਤਾਂ ਨਹੀਂ ਲੈ ਕੇ ਆਇਆ ਬਾਰਾਤ, ਰੋਂਦੀ ਰਹੀ ਲਾੜੀ

ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਫੇਸਬੁੱਕ 'ਤੇ ਇਕ ਪੋਸਟ 'ਚ ਕਿਹਾ ਕਿ ਮੌਜੂਦਾ ਮੌਸਮ ਦੀ ਸਥਿਤੀ ਤੋਂ ਪੈਦਾ ਖ਼ਤਰਿਆਂ ਖਿਲਾਫ ਸਾਵਧਾਨੀ ਦੇ ਤੌਰ 'ਤੇ ਇਹ ਫ਼ੈਸਲਾ ਲਿਆ ਗਿਆ ਹੈ। ਮੈਂ ਸਾਰਿਆਂ ਨੂੰ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਅਤੇ ਘਰ ਦੇ ਅੰਦਰ ਸੁਰੱਖਿਅਤ ਰਹਿਣ ਦੀ ਅਪੀਲ ਕਰਦਾ ਹਾਂ। ਸੂਬਾ ਸਰਕਾਰ ਜੀਵਨ ਅਤੇ ਜਾਇਦਾਦਾਂ ਦੀ ਰਾਖੀ ਕਰਨ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਰੂਰੀ ਸਾਰੇ ਕਦਮ ਚੁੱਕ ਰਹੀ ਹੈ। ਐਤਵਾਰ ਨੂੰ ਸੂਬੇ ਵਿਚ ਮੋਹਲੇਧਾਰ ਮੀਂਹ ਦੇ ਨਾਲ ਗੜੇਮਾਰੀ ਹੋਣ ਨਾਲ ਸੈਂਕੜੇ ਘਰ ਨੁਕਸਾਨੇ ਗਏ। ਖ਼ਾਸ ਕਰ ਕੇ ਇੰਫਾਲ ਘਾਟੀ ਵਿਚ ਵੱਧ ਨੁਕਸਾਨ ਹੋਇਆ ਹੈ। ਖਰਾਬ ਮੌਸਮ ਕਾਰਨ ਸਾਰੇ ਸਕੂਲ ਅਤੇ ਕਾਲਜਾਂ ਨੂੰ 7 ਮਈ ਤੱਕ ਬੰਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- 12ਵੀਂ ਪਾਸ ਦੀ ਖੁਸ਼ੀ ਨੇ ਪਾ ਦਿੱਤੇ ਸਦਾ ਲਈ ਵਿਛੋੜੇ, ਨਹਿਰ 'ਚ ਡੁੱਬਣ ਨਾਲ ਦੋ ਵਿਦਿਆਰਥੀਆਂ ਦੀ ਮੌਤ

ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਭਾਰਤ ਦੇ ਮੌਸਮ ਵਿਭਾਗ (IMD) ਨੇ 5 ਮਈ ਤੋਂ ਅਗਲੇ 24 ਘੰਟਿਆਂ ਲਈ ਮਣੀਪੁਰ ਸਮੇਤ ਚਾਰ ਉੱਤਰ ਪੂਰਬੀ ਰਾਜਾਂ ਵਿਚ ਮੋਹਲੇਧਾਰ ਮੀਂਹ ਦਾ "ਆਰੇਂਜ ਅਲਰਟ" ਚੇਤਾਵਨੀ ਜਾਰੀ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News