ਬੈਡਮਿੰਟਨ ਖਿਡਾਰੀ ਦਾ ਹਰਿਆਣਾ ’ਚ ਬੇਰਹਿਮੀ ਨਾਲ ਕਤਲ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
Saturday, May 23, 2026 - 08:39 AM (IST)
ਫ਼ਰੀਦਾਬਾਦ (ਕੈਲਾਸ਼ ਗਠਵਾਲ) - ਨਾਬਾਲਗ ਕੁੜੀ ਨਾਲ ਪ੍ਰੇਮ ਸਬੰਧਾਂ ਦੇ ਦੋਸ਼ ਵਿਚ ਰਾਜ ਪੱਧਰੀ ਬੈਡਮਿੰਟਨ ਖਿਡਾਰੀ ਦਾ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਭਿਵਾੜੀ ਦੇ ਸੈਦਪੁਰ ਪਿੰਡ ਦੇ ਰਹਿਣ ਵਾਲੇ 21 ਸਾਲਾ ਮੋਨੂੰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੋਨੂੰ ਨੂੰ ਅਗਵਾ ਕਰ ਕੇ 3 ਦਿਨਾਂ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਬੇਰਹਿਮੀ ਨਾਲ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ
ਇਸ ਮਾਮਲੇ ਦੇ ਸਬੰਧ ਵਿਚ ਮ੍ਰਿਤਕ ਦੇ ਚਾਚਾ ਨਰਿੰਦਰ ਅਨੁਸਾਰ ਮੋਨੂੰ ਨੇ ਹਾਲ ਹੀ ਵਿਚ 12ਵੀਂ ਦੀ ਪ੍ਰੀਖਿਆ ਦਿੱਤੀ ਸੀ ਅਤੇ ਕਰੀਬ 70 ਫ਼ੀਸਦੀ ਅੰਕ ਹਾਸਲ ਕੀਤੇ ਸਨ। ਉਹ ਸਕੂਲ ਵੱਲੋਂ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਚੁੱਕਾ ਸੀ ਅਤੇ ਜ਼ਿਲ੍ਹਾ ਪੱਧਰ ’ਤੇ ਕਈ ਮੈਡਲ ਜਿੱਤ ਚੁੱਕਾ ਸੀ। ਉਸਦੇ ਪਿਤਾ ਭੀਮ ਸਿੰਘ ਡਰਾਈਵਰ ਹਨ ਅਤੇ ਪਰਿਵਾਰ ਵਿਚ 2 ਭਰਾ ਹਨ। ਉਨ੍ਹਾਂ ਨੇ ਦੱਸਿਆ ਕਿ ਤਿਗਾਂਵ ਖੇਤਰ ਦੇ ਰਹਿਣ ਵਾਲੇ ਕੁਲਭੂਸ਼ਣ ਦੀ ਨਾਬਾਲਗ ਧੀ ਦਾ ਆਪਣੇ ਮਾਮੇ ਦੇ ਪਿੰਡ ਸੈਦਪੁਰ ਆਉਣਾ-ਜਾਣਾ ਸੀ। ਇਸੇ ਦੌਰਾਨ ਉਸਦੀ ਦੋਸਤੀ ਮੋਨੂੰ ਨਾਲ ਹੋਈ ਅਤੇ ਦੋਵਾਂ ਵਿਚਾਲੇ ਪ੍ਰੇਮ ਸਬੰਧ ਬਣ ਗਏ। ਇਸ ਸਬੰਧ ਵਿਚ ਮੈਨੂੰ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
