15 ਮਈ ਨੂੰ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਇਜਾਜ਼ਤ ਨਹੀਂ

05/11/2020 4:28:30 PM

ਦੇਹਰਾਦੂਨ— ਉੱਤਰਾਖੰਡ ਦੇ ਬਦਰੀਨਾਥ ਮੰਦਰ ਦੇ ਕਿਵਾੜ 15 ਮਈ ਨੂੰ ਖੋਲ੍ਹੇ ਜਾਣਗੇ। ਲਾਕਡਾਊਨ ਕਾਰਨ ਇਸ ਵਾਰ ਮੰਦਰ ਤੱਕ ਕਿਸੇ ਵੀ ਸ਼ਰਧਾਲੂ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਵਾਰ ਸਿਰਫ ਮੰਦਰ ਦੇ ਮੁੱਖ ਪੁਜਾਰੀ ਸਮੇਤ 27 ਲੋਕ ਹੀ ਕਿਵਾੜ ਖੁੱਲ੍ਹਣ ਦੌਰਾਨ ਮੌਜੂਦ ਰਹਿਣਗੇ। ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਕੇਂਦਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਮੰਦਰ ਦੇ ਕਿਵਾੜ ਖੁੱਲ੍ਹਣ ਦੌਰਾਨ ਜੋ 27 ਲੋਕ ਮੌਜੂਦ ਹੋਣਗੇ, ਉਹ ਵੀ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਪਾਲਣ ਕਰਨਗੇ। ਉਨ੍ਹਾਂ ਨੂੰ ਤੈਅ ਦੂਰੀ 'ਤੇ ਖੜ੍ਹਾ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਮਾਸਕ ਲਾਉਣਾ ਜ਼ਰੂਰੀ ਹੈ। ਜੋਸ਼ੀਮੱਠ ਦੇ ਸਬ ਡਵੀਜ਼ਨਲ ਮੈਜਿਸਟ੍ਰੇਟ ਅਨਿਲ ਚਨਯਾਲ ਨੇ ਦੱਸਿਆ ਕਿ ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਕਡਾਊਨ ਹੈ।

ਕਿਵਾੜ ਖੁੱਲ੍ਹਣ ਤੋਂ ਪਹਿਲਾਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਬਿਜਲੀ-ਪਾਣੀ ਸਮੇਤ ਸਾਰੀਆਂ ਸਹੂਲਤਾਂ ਸ਼ੁਰੂ ਹੋ ਗਈਆਂ ਹਨ। ਅਨਿਲ ਨੇ ਦੱਸਿਆ ਕਿ ਕਿਵਾੜ 15 ਤਰੀਕ ਦੀ ਸਵੇਰੇ ਸਾਢੇ 4 ਵਜੇ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 27 ਲੋਕਾਂ ਨੂੰ ਆਗਿਆ ਦਿੱਤੀ ਗਈ ਹੈ, ਉਨ੍ਹਾਂ 'ਚ ਮੰਦਰ ਦੇ ਮੁੱਖ ਪੁਜਾਰੀ ਰਾਵਲ ਈਸ਼ਵਰੀ ਪ੍ਰਸਾਦ ਨੰਬੂਦਰੀ ਸ਼ਾਮਲ ਹਨ।


Tanu

Content Editor

Related News