ਰਿਹਾਅ ਹੋਣ ਮਗਰੋਂ ਬੱਗਾ ਦੀ CM ਕੇਜਰੀਵਾਲ ਨੂੰ ਚੁਣੌਤੀ, ਕਿਹਾ- ਭਾਵੇਂ 100 FIR ਕਰਵਾ ਦਿਓ, ਡਰਨ ਵਾਲੇ ਨਹੀਂ

Saturday, May 07, 2022 - 12:53 PM (IST)

ਰਿਹਾਅ ਹੋਣ ਮਗਰੋਂ ਬੱਗਾ ਦੀ CM ਕੇਜਰੀਵਾਲ ਨੂੰ ਚੁਣੌਤੀ, ਕਿਹਾ- ਭਾਵੇਂ 100 FIR ਕਰਵਾ ਦਿਓ, ਡਰਨ ਵਾਲੇ ਨਹੀਂ

ਨਵੀਂ ਦਿੱਲੀ– ਗ੍ਰਿਫਤਾਰੀ ਤੋਂ ਬਾਅਦ ਰਿਹਾਅ ਹੋਏ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦੇ ਕਾਰਜਕਰਤਾ ਡਰਨਗੇ ਨਹੀਂ ਸਗੋਂ ਇਸ ਲੜਾਈ ਨੂੰ ਜਾਰੀ ਰੱਖਣਗੇ। ਬੱਗਾ ਨੇ ਕਿਹਾ ਕਿ ਅਸੀਂ ਲੜਾਈ ਜਾਰੀ ਰੱਖਾਂਗੇ, ਉਨ੍ਹਾਂ ਨੂੰ ਹਰਾਵਾਂਗੇ ਅਤੇ ਦਿੱਲੀ ਤੋਂ ਉਖਾੜ ਸੁੱਟਾਂਗੇ। ਬੱਗਾ ਨੇ ਅੱਗੇ ਕਿਹਾ ਕਿ ਮੈਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ’ਚ ਲਿਆ ਗਿਆ। 

ਇਹ ਵੀ ਪੜ੍ਹੋ: ਮੈਡੀਕਲ ਰਿਪੋਰਟ ’ਚ ਖ਼ੁਲਾਸਾ, ਤੇਜਿੰਦਰ ਬੱਗਾ ਦੇ ਮੋਢਿਆਂ ਅਤੇ ਪਿੱਠ ’ਚ ਲੱਗੀਆਂ ਸੱਟਾਂ

ਤੇਜਿੰਦਰ ਬੱਗਾ ਨੇ ਕਿਹਾ ਕਿ ਕੇਜਰੀਵਾਲ ਚਾਹੇ ਮੇਰੇ ’ਤੇ 100 ਐੱਫ. ਆਈ. ਆਰ. ਦਰਜ ਕਰਵਾ ਦੇਣ। ਮੈਂ ਅੱਗੇ ਦੀ ਕਾਨੂੰਨੀ ਲੜਾਈ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕੇਜਰੀਵਾਲ ਨੇ ਕਸ਼ਮੀਰੀ ਪੰਡਤਾਂ ਦੇ ਕਤਲੇਆਮ ਨੂੰ ਝੂਠਾ ਦੱਸਿਆ ਸੀ, ਇਸ ਬਾਰੇ ਤੁਹਾਨੂੰ ਮੁਆਫ਼ੀ ਮੰਗਣੀ ਹੋਵੇਗੀ। ਜੋ ਤੁਸੀਂ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ 24 ਘੰਟਿਆਂ ’ਚ ਅਸੀਂ ਸਜ਼ਾ ਦੇਵਾਂਗੇ, ਉਹ ਸਵਾਲ ਅਸੀਂ ਪੁੱਛਦੇ ਰਹਾਂਗੇ। ਜੇਕਰ ਸਵਾਲ ਪੁੱਛਣ ’ਤੇ ਸਾਡੇ ’ਤੇ 100 ਐੱਫ. ਆਈ. ਆਰ. ਦਰਜ ਹੋ ਜਾਣ ਪਰ ਅਸੀਂ ਪਿੱਛੇ ਹੱਟਣ ਵਾਲੇ ਨਹੀਂ ਹਾਂ। 

ਇਹ ਵੀ ਪੜ੍ਹੋ: ਭਾਜਪਾ ਨੇਤਾ RP ਸਿੰਘ ਦਾ ਕੇਜਰੀਵਾਲ 'ਤੇ ਵੱਡਾ ਹਮਲਾ, ਬੱਗਾ ਦੀ ਗ੍ਰਿਫ਼ਤਾਰੀ ਦੇ ਦੱਸੇ 2 ਕਾਰਨ

ਕੀ ਹੈ ਪੂਰਾ ਮਾਮਲਾ
ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ 'ਆਪ' ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਆਧਾਰ 'ਤੇ ਪੁਲਸ ਨੇ 1 ਅਪ੍ਰੈਲ ਨੂੰ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ ਦਰਜ ਕਰ ਲਈ ਸੀ। ਪੰਜਾਬ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ 'ਤੇ ਪੁਲਸ ਨੇ ਉਨ੍ਹਾਂ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ, ਹਰਿਆਣਾ ਪੁਲਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿਚ ਰੋਕ ਲਿਆ। 

ਬੱਗਾ ਨੂੰ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਅਗਵਾ ਦਾ ਮਾਮਲਾ ਦਰਜ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਸ ਦੀ ਟੀਮ ਨੇ ਤਜਿੰਦਰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸਥਾਨਕ ਪੁਲਸ ਨੂੰ ਸੂਚਿਤ ਨਹੀਂ ਕੀਤਾ ਸੀ। ਪੰਜਾਬ ਪੁਲਸ ਨੇ ਦੱਸਿਆ ਕਿ ਤਜਿੰਦਰ ਬੱਗਾ, ਭਾਰਤੀ ਜਨਤਾ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਵੀ ਹੈ। ਉਸ ’ਤੇ ਪਿਛਲੇ ਮਹੀਨੇ ਮੋਹਾਲੀ ਵਿਚ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਪਰਤ ਆਏ ਸਨ।


author

Tanu

Content Editor

Related News