ਜ਼ਮਾਨਤ ''ਤੇ ਬਾਹਰ ਆਏ ਉਮਰ ਕੈਦ ਦੇ ਦੋਸ਼ੀ ਨੇ ਪਤਨੀ ਦਾ ਕੀਤਾ ਕਤਲ, ਮੁਕਾਬਲੇ ਤੋਂ ਬਾਅਦ ਚੜ੍ਹਿਆ ਪੁਲਸ ਹੱਥੇ

Wednesday, Jun 03, 2026 - 03:33 PM (IST)

ਜ਼ਮਾਨਤ ''ਤੇ ਬਾਹਰ ਆਏ ਉਮਰ ਕੈਦ ਦੇ ਦੋਸ਼ੀ ਨੇ ਪਤਨੀ ਦਾ ਕੀਤਾ ਕਤਲ, ਮੁਕਾਬਲੇ ਤੋਂ ਬਾਅਦ ਚੜ੍ਹਿਆ ਪੁਲਸ ਹੱਥੇ

ਕੌਸ਼ਾਂਬੀ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ 'ਚ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ੀ ਇਕ ਵਿਅਕਤੀ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਦੋਸ਼ੀ ਪੈਰ 'ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਸ਼ਿਵ ਭੋਲੇ (48) ਵਜੋਂ ਹੋਈ ਹੈ ਅਤੇ ਉਹ ਮਹੇਵਾ ਘਾਟ ਥਾਣਾ ਖੇਤਰ ਦੇ ਘੋਘਪੁਰਵਾ ਪਿੰਡ ਦਾ ਰਹਿਣ ਵਾਲਾ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਭੋਲੇ 'ਤੇ ਦੋਸ਼ ਹੈ ਕਿ ਉਸ ਨੇ ਇਕ-ਦੋ ਜੂਨ ਦੀ ਦਰਮਿਆਨੀ ਰਾਤ ਨੂੰ ਆਪਣੀ ਪਤਨੀ ਮਾਇਆ ਦੇਵੀ (45) ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਉੱਥੋਂ ਫਰਾਰ ਹੋ ਗਿਆ। ਕੌਸ਼ਾਂਬੀ ਦੇ ਪੁਲਸ ਖੇਤਰ ਅਧਿਧਾਕਰੀ ਜਨੇਸ਼ਵਰ ਪ੍ਰਸਾਦ ਪਾਂਡੇ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀਆਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਸਨ।

ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਅੱਧੀ ਰਾਤ ਨੂੰ ਸ਼ਾਹਪੁਰ ਮੋੜ ਅਤੇ ਭਾਗਵਤਪੁਰ ਮੋੜ ਕੋਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਦੇ ਸਮੇਂ ਪੁਲਸ ਦੀ ਇਕ ਟੀਮ ਨੇ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਣ ਦੀ ਕੋਸ਼ਿਸ਼ ਕੀਤੀ। ਪਾਂਡੇ ਨੇ ਦੱਸਿਆ ਕਿ ਰੋਕਣ 'ਤੇ ਸ਼ੱਕੀ ਨੇ ਦੌੜਣ ਦੀ ਕੋਸ਼ਿਸ਼ ਕੀਤੀ ਅਤੇ ਸਰੰਡਰ ਕਰਨ ਲਈ ਕਹਿਣ 'ਤੇ ਉਸ ਨੇ ਟੀਮ 'ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ 'ਚ ਉਸ ਦੇ ਪੈਰ 'ਚ ਗੋਲੀ ਲੱਗ ਗਈ ਅਤੇ ਉਸ ਨੂੰ ਫੜ ਲਿਆ ਗਿਆ। ਪੁਲਸ ਖੇਤਰ ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਸ਼ਿਵ ਭੋਲੇ ਨੇ ਆਪਣੇ ਪਤਨੀ ਦਾ ਕਤਲ ਕਰਨ ਦੀ ਗੱਲ ਕਬੂਲ ਕਰ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਭੋਲੇ ਦੇ ਕਬਜ਼ੇ 'ਚੋਂ ਇਕ ਪਿਸਤੌਲ, ਤਿੰਨ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸ਼ਿਵ ਭੋਲੇ ਨੂੰ ਪਹਿਲੇ ਮਹੇਵਾ ਘਾਟ ਥਾਣੇ 'ਚ ਦਰਜ 2015 ਦੇ ਇਕ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਜਾ ਚੁੱਕਿਆ ਸੀ ਅਤੇ 10 ਜਨਵਰੀ 2023 ਨੂੰ ਕੌਸ਼ਾਂਬੀ ਦੀ ਇਕ ਜ਼ਿਲ੍ਹਾ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਹ ਜ਼ਮਾਨ 'ਤੇ ਬਾਹਰ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News