ਬੰਗਾਲ ਅਧਿਆਪਕ ਭਰਤੀ ਘਪਲਾ : ਸਾਬਕਾ ਸਿੱਖਿਆ ਮੰਤਰੀ ਸਣੇ 5 ਦੀ ਜ਼ਮਾਨਤ ਅਰਜ਼ੀ ਰੱਦ

Tuesday, Dec 24, 2024 - 06:49 PM (IST)

ਬੰਗਾਲ ਅਧਿਆਪਕ ਭਰਤੀ ਘਪਲਾ : ਸਾਬਕਾ ਸਿੱਖਿਆ ਮੰਤਰੀ ਸਣੇ 5 ਦੀ ਜ਼ਮਾਨਤ ਅਰਜ਼ੀ ਰੱਦ

ਕੋਲਕਾਤਾ (ਭਾਸ਼ਾ) - ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸਕੂਲਾਂ ’ਚ ਭਰਤੀ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇਕ ਮਾਮਲੇ ’ਚ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਤੇ 4 ਹੋਰ ਸਾਬਕਾ ਅਧਿਕਾਰੀਆਂ ਦੀ ਜ਼ਮਾਨਤ ਦੀ ਅਰਜ਼ੀ ਮੰਗਲਵਾਰ ਰੱਦ ਕਰ ਦਿੱਤੀ ਹੈ। ਜਸਟਿਸ ਤਪਬ੍ਰਤ ਚੱਕਰਵਰਤੀ ਨੇ ਚੈਟਰਜੀ ਤੋਂ ਇਲਾਵਾ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਸੁਬਿਰੇਸ਼ ਭੱਟਾਚਾਰੀਆ, ਰਾਜ ਸੈਕੰਡਰੀ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਕਲਿਆਣਮਯ ਗਾਂਗੁਲੀ, ਸਟਾਫ ਸਿਲੈਕਸ਼ਨ ਕਮਿਸ਼ਨ ਦੀ ਸਲਾਹਕਾਰ ਕਮੇਟੀ ਦੇ ਸਾਬਕਾ ਚੇਅਰਮੈਨ ਐੱਸ. ਪੀ. ਸਾਹਾ ਤੇ ਐੱਸ. ਐੱਸ. ਸੀ. ਦੇ ਸਾਬਕਾ ਸਕੱਤਰ ਅਸ਼ੋਕ ਸਾਹਾ ਦੀ ਜ਼ਮਾਨਤ ਦੀ ਪਟੀਸ਼ਨ ਵੀ ਰੱਦ ਕਰ ਦਿੱਤੀ। ਜ਼ਮਾਨਤ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਸੀ. ਬੀ. ਆਈ. ਨੇ ਦਾਅਵਾ ਕੀਤਾ ਕਿ ਕਥਿਤ ਸਕੂਲ ਭਰਤੀ ਘਪਲੇ ’ਚ ਉਕਤ ਵਿਅਕਤੀਆਂ ਵਿਰੁੱਧ ਜਾਂਚ ਪੂਰੀ ਹੋ ਚੁੱਕੀ ਹੈ ਪਰ ਭਰਤੀ ’ਚ ਬੇਨਿਯਮੀਆਂ ਦੀ ਸਮੁੱਚੀ ਜਾਂਚ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News