ਵੱਡੀ ਵਾਰਦਾਤ ; ਜ਼ਮਾਨਤ ''ਤੇ ਬਾਹਰ ਆਏ ਵਿਅਕਤੀ ਦਾ ਗੋਲ਼ੀ ਮਾਰ ਕੇ ਕਤਲ
Friday, Jul 25, 2025 - 11:42 AM (IST)

ਸਮਸਤੀਪੁਰ- ਬਿਹਾਰ 'ਚ ਸਮਸਤੀਪੁਰ ਜ਼ਿਲ੍ਹੇ ਦੇ ਪੇਠੀਆ ਬਜ਼ਾਰ ਇਲਾਕੇ 'ਚ ਜ਼ਮਾਨਤ 'ਤੇ ਬਾਹਰ ਆਏ ਇਕ ਦੋਸ਼ੀ ਦਾ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਮਿਤ ਕੁਮਾਰ ਉਰਫ਼ ਗੁੱਡੂ (22) ਵਜੋਂ ਹੋਈ ਹੈ।
ਵਧੀਕ ਪੁਲਸ ਸੁਪਰਡੈਂਟ ਸੰਜੇ ਕੁਮਾਰ ਪਾਂਡੇ ਨੇ ਕਿਹਾ,''ਘਟਨਾ ਵੀਰਵਾਰ ਸ਼ਾਮ ਕਰੀਬ 6.30 ਵਜੇ ਹੋਈ, ਜਦੋਂ ਅਣਪਛਾਤੇ ਹਮਲਾਵਰਾਂ ਨੇ ਕੁਮਾਰ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਕੋਲ ਦੇ ਇਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਤਲ ਦੇ ਇਕ ਮਾਮਲੇ 'ਚ ਸ਼ੱਕੀ ਕੁਮਾਰ ਹਾਲ ਹੀ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ।'' ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਾਂਡੇ ਨੇ ਦੱਸਿਆ ਕਿ ਕਤਲ ਦੇ ਪਿੱਛੇ ਦੇ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਪਿੱਛੇ ਨਿੱਜੀ ਰੰਜਿਸ਼ ਹੋ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e