‘ਆਪ’ ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਰੱਦ

Thursday, Sep 25, 2025 - 09:32 PM (IST)

‘ਆਪ’ ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ (ਭਾਸ਼ਾ)-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦੰਗਿਆਂ ਦੌਰਾਨ ਇੰਟੈਲੀਜੈਂਸ ਬਿਊਰੋ (ਆਈ. ਬੀ.) ਦੇ ਮੁਲਾਜ਼ਮ ਅੰਕਿਤ ਸ਼ਰਮਾ ਦੇ ਕਤਲ ਮਾਮਲੇ ’ਚ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਹੁਕਮ ਸੁਣਾਉਂਦੇ ਹੋਏ ਕਿਹਾ ਕਿ ਅਰਜ਼ੀ ਰੱਦ ਕੀਤੀ ਜਾਂਦੀ ਹੈ।

ਪੁਲਸ ਨੇ ਹੁਸੈਨ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਇਸ ਨੂੰ ਇਕ ਨੌਜਵਾਨ ਖੁਫੀਆ ਅਧਿਕਾਰੀ ਦੇ ਕਤਲ ਨਾਲ ਜੁੜਿਆ ਹੈਰਾਨ ਕਰਨ ਵਾਲਾ ਮਾਮਲਾ ਦੱਸਿਆ ਸੀ। ਹੁਕਮ ’ਚ ਕਿਹਾ ਗਿਆ ਹੈ ਕਿ ਗਵਾਹਾਂ ਤੋਂ ਪਤਾ ਲੱਗਦਾ ਹੈ ਕਿ ਜਦੋਂ ਅੰਕਿਤ ਸ਼ਰਮਾ ਮੁਲਜ਼ਮਾਂ ਨੂੰ ਸ਼ਾਂਤ ਕਰਨ ਤੇ ਉਸ ਨੂੰ ਕਾਨੂੰਨ ਆਪਣੇ ਹੱਥ ’ਚ ਨਾ ਲੈਣ ਦੀ ਅਪੀਲ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਫੜ ਲਿਆ ਗਿਆ, ਘਸੀਟਿਆ ਗਿਆ ਤੇ ਤੇਜ਼ਧਾਰ ਹਥਿਆਰ ਨਾਲ 51 ਵਾਰ ਕੀਤੇ ਗਏ, ਉਸ ਤੋਂ ਬਾਅਦ ਉਸ ਦੀ ਲਾਸ਼ ਨੇੜਲੇ ਨਾਲੇ ’ਚ ਸੁੱਟ ਦਿੱਤੀ ਗਈ।


author

Hardeep Kumar

Content Editor

Related News