'ਟਰੈਕਟਰ ਪਰੇਡ' ਤੋਂ ਪਹਿਲਾਂ 'ਰਾਜੇਵਾਲ' ਦਾ ਵੱਡਾ ਬਿਆਨ, ਜਾਣੋ ਕੀ ਬੋਲੇ

01/26/2021 9:39:14 AM

ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ ਚੱਲਦਿਆਂ ਗਣਤੰਤਰ ਦਿਹਾੜੇ ਮੌਕੇ ਦਿੱਲੀ ਵਿਖੇ ਟਰੈਕਟਰ ਪਰੇਡ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕਿਸੇ ਕਿਸਾਨ ਨੂੰ ਖਰੋਚ ਤੱਕ ਵੀ ਨਾ ਆਵੇ ਅਤੇ ਕਿਸਾਨ ਇਹ ਅੰਦੋਲਨ ਜਿੱਤ ਕੇ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਜਾਣ।

ਇਹ ਵੀ ਪੜ੍ਹੋ : 'ਟਰੈਕਟਰ ਪਰੇਡ' ਤੋਂ ਪਹਿਲਾਂ ਸਿੰਘੂ ਬਾਰਡਰ 'ਤੇ ਤੋੜੇ ਗਏ ਬੈਰੀਕੇਡ

ਉਨ੍ਹਾਂ ਨੇ ਕਿਹਾ ਕਿ ਕਿਸੇ ਦਾ ਨੁਕਸਾਨ ਕਰਵਾ ਕੇ ਅੰਦੋਲਨ ਨਹੀਂ ਜਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਜਿਹੜੇ ਅੰਦੋਲਨ ਸ਼ਾਂਤਮਈ ਅਤੇ ਢੰਗ-ਤਰੀਕੇ ਨਾਲ ਚੱਲਦੇ ਹਨ, ਉਹ ਸੌ ਫ਼ੀਸਦੀ ਸਫ਼ਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਹਿੰਸਾ ਆ ਜਾਂਦੀ ਹੈ, ਉਹ ਅੰਦੋਲਨ ਹਮੇਸ਼ਾ ਫੇਲ੍ਹ ਹੁੰਦਾ ਹੈ।  ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਉਨ੍ਹਾਂ ਦੇ ਨਾਲ ਹਨ ਅਤੇ ਸਰਕਾਰ ਹਾਰ ਗਈ ਹੈ। ਉਨ੍ਹਾਂ ਕਿਹਾ ਕਿ ਟਰੈਕਟਰ ਮਾਰਚ ਲਈ ਵੱਡੀ ਗਿਣਤੀ 'ਚ ਲੋਕ ਅੰਦੋਲਨ 'ਚ ਸ਼ਾਮਲ ਹੋ ਰਹੇ ਹਨ। 
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News