ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ

Tuesday, Dec 13, 2022 - 07:50 PM (IST)

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ

ਸਿਰਸਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ ਪਰ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨਵੀਂ ਕਮੇਟੀ ਬਣਨ ਤੱਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। 

ਇਹ ਵੀ ਪੜ੍ਹੋ- ਜਦੋਂ ਤੱਕ ਮੋਦੀ ਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ: ਸ਼ਾਹ

ਦੱਸ ਦਈਏ ਕਿ ਹੁਣ ਤੋਂ ਕੁਝ ਮਹੀਨੇ ਪਹਿਲਾਂ ਦਾਦੂਵਾਲ ਚਰਚਾ 'ਚ ਬਣੇ ਹੋਏ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਅਪੀਲ ਕੀਤੀ ਸੀ ਕਿ ਉਹ ਸੂਬੇ ਵਿਚ ਸਥਿਤ ਗੁਰਦੁਆਰਿਆਂ ਦਾ ਪ੍ਰਬੰਧ ਉਸ ਨੂੰ ਸੌਂਪ ਦੇਣ। HSGPC ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਸੀ ਕਿ ਹਰਿਆਣਾ ਦੇ ਸਿੱਖਾਂ ਅਤੇ HSGPC ਮੈਂਬਰਾਂ ਨੇ ਗੁਰਦੁਆਰਿਆਂ ਦਾ ਪ੍ਰਬੰਧ ਪ੍ਰਾਪਤ ਕਰਨ ਲਈ ਬਹੁਤ ਸੰਘਰਸ਼ ਕੀਤਾ ਹੈ।

ਇਹ ਵੀ ਪੜ੍ਹੋ- ਭਾਰਤ-ਚੀਨ ਫ਼ੌਜ ਦੀ ਝੜਪ ਦੇ ਮਾਮਲੇ 'ਤੇ ਰੱਖਿਆ ਮੰਤਰੀ ਰਾਜਨਾਥ ਦਾ ਵੱਡਾ ਬਿਆਨ

ਦਾਦੂਵਾਲ ਨੂੰ ਹਟਾਇਆ ਗਿਆ-

ਦਾਦੂਵਾਲ ਦੀ ਇਸ ਮੰਗ ਮਗਰੋਂ ਸਿਆਸਤ ਭਖ ਗਈ ਸੀ। ਹਰਿਆਣਾ ਦੇ ਕੈਥਲ ਸਥਿਤ ਗੁਰਦੁਆਰਾ ਨੀਮ ਸਾਹਿਬ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ’ਚ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ HSGPC ਪ੍ਰਧਾਨ ਚੁਣ ਲਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਮੀਟਿੰਗ ’ਚ 33 ਮੈਂਬਰਾਂ ਨੇ ਉਨ੍ਹਾਂ ਨੂੰ ਪ੍ਰਧਾਨ ਚੁਣਿਆ ਹੈ, ਹਾਲਾਂਕਿ ਦਾਦੂਵਾਲ ਨੇ ਇਸ ਚੋਣ ਨੂੰ ਅਸੰਵਿਧਾਨਕ ਦੱਸਿਆ ਸੀ।

ਇਹ ਵੀ ਪੜ੍ਹੋ- ਸੰਸਦ ਹਮਲੇ ਦੀ 21ਵੀਂ ਬਰਸੀ, PM ਮੋਦੀ ਸਮੇਤ ਦਿੱਗਜ਼ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ


author

Tanu

Content Editor

Related News