ਬਲਰਾਮਪੁਰ ''ਚ ਦੁਰਗਾ ਪੂਜਾ ਪੰਡਾਲ ਦੇ ਬਾਹਰ ਸ਼ਰਧਾਲੂਆਂ ''ਤੇ ਚੜ੍ਹੀ ਕਾਰ, 3 ਦੀ ਮੌਤ, ਕਈ ਜ਼ਖਮੀ

Sunday, Oct 18, 2026 - 10:51 AM (IST)

ਬਲਰਾਮਪੁਰ ''ਚ ਦੁਰਗਾ ਪੂਜਾ ਪੰਡਾਲ ਦੇ ਬਾਹਰ ਸ਼ਰਧਾਲੂਆਂ ''ਤੇ ਚੜ੍ਹੀ ਕਾਰ, 3 ਦੀ ਮੌਤ, ਕਈ ਜ਼ਖਮੀ

ਬਲਰਾਮਪੁਰ (ਯੂਪੀ) : ਬਲਰਾਮਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਦੁਰਗਾ ਪੂਜਾ ਪੰਡਾਲ ਦੇ ਬਾਹਰ ਵੀਡੀਓ ਦੇਖ ਰਹੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਕਾਰਨ ਤਿੰਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਬਹਿਰਾਈਚ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ ਰਹੇ ਲੋਕ

ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਮਾਰਤੰਡ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਘਟਨਾ ਦੇਹਾਤ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਚਿਰਗਾਹੀਆ ਬੇਲਹਾ ਪਿੰਡ ਵਿੱਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਦੇਰ ਰਾਤ ਕੁਝ ਸ਼ਰਧਾਲੂ ਸੜਕ ਕਿਨਾਰੇ ਸਥਿਤ ਦੁਰਗਾ ਪੂਜਾ ਪੰਡਾਲ ਦੇ ਬਾਹਰ ਵੀਡੀਓ ਦੇਖ ਰਹੇ ਸਨ, ਜਦੋਂ ਸਿਧਾਰਥਨਗਰ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦੇ ਉੱਪਰੋਂ ਲੰਘ ਗਈ। ਸੂਤਰਾਂ ਅਨੁਸਾਰ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ।

ਇਹ ਵੀ ਪੜ੍ਹੋ : 18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਨੇ ਜ਼ਖਮੀਆਂ ਨੂੰ ਤੁਰੰਤ ਬਲਰਾਮਪੁਰ ਦੇ ਜ਼ਿਲ੍ਹਾ ਮੈਮੋਰੀਅਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਮਨੋਜ ਸਿੰਘ (40), ਗਣੇਸ਼ (35) ਅਤੇ ਪਤੇਸ਼ਵਰੀ (50) ਵਜੋਂ ਹੋਈ ਹੈ। ਸਿੰਘ ਨੇ ਕਿਹਾ ਕਿ ਹਾਦਸੇ ਵਿੱਚ ਚਾਰ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਛੇਦੀ ਰਾਮ (45) ਅਤੇ ਡਬਲਯੂ. (35) ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਬਹਿਰਾਈਚ ਰੈਫਰ ਕਰ ਦਿੱਤਾ ਗਿਆ ਹੈ। ਦੋ ਹੋਰ ਜ਼ਖਮੀਆਂ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਿੰਘ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ ਹਾਹਾਕਾਰ, ਵਾਲ-ਵਾਲ ਬਚੇ ਯਾਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News