ਪ੍ਰਦੂਸ਼ਣ ਕਾਰਨ ਦੋ ਸ਼ਹਿਰਾਂ 'ਚ BS-III ਪੈਟਰੋਲ ਤੇ BS-IV ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

Wednesday, Nov 08, 2023 - 12:35 PM (IST)

ਪ੍ਰਦੂਸ਼ਣ ਕਾਰਨ ਦੋ ਸ਼ਹਿਰਾਂ 'ਚ BS-III ਪੈਟਰੋਲ ਤੇ BS-IV ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

ਗੁਰੂਗ੍ਰਾਮ (ਭਾਸ਼ਾ) - ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਦੇ ਕਾਰਨ, ਹਰਿਆਣਾ ਦੇ ਟਰਾਂਸਪੋਰਟ ਕਮਿਸ਼ਨਰ ਨੇ ਇਨ੍ਹਾਂ ਦੋ ਜ਼ਿਲ੍ਹਿਆਂ ਵਿੱਚ ਬੀਐੱਸ-3 ਪੈਟਰੋਲ ਅਤੇ ਬੀਐੱਸ-4 ਡੀਜ਼ਲ ਵਾਹਨਾਂ ਦੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਹਰਿਆਣਾ ਦੇ ਟਰਾਂਸਪੋਰਟ ਕਮਿਸ਼ਨਰ ਨੇ ਗੁਰੂਗ੍ਰਾਮ ਅਤੇ ਫਰੀਦਾਬਾਦ ਜ਼ਿਲ੍ਹਿਆਂ ਵਿੱਚ ਭਾਰਤ ਪੜਾਅ (ਬੀਐੱਸ-3) (ਪੈਟਰੋਲ) ਅਤੇ ਬੀਐੱਸ-4 (ਡੀਜ਼ਲ) ਸ਼੍ਰੇਣੀ ਦੇ ਚਾਰ ਪਹੀਆ ਵਾਹਨਾਂ ਦੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਦੀਵਾਲੀ ਤੋਂ ਪਹਿਲਾਂ ਇੰਨੇ ਰੁਪਏ ਹੋਇਆ ਸਸਤਾ

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਜ਼ਿਲ੍ਹੇ ਵਿੱਚ ਉਪਰੋਕਤ ਸ਼੍ਰੇਣੀ ਦੇ ਵਾਹਨਾਂ ਦੀ ਵਰਤੋਂ ਕਰਦਾ ਹੈ ਤਾਂ ਉਸ ਖ਼ਿਲਾਫ਼ ਮੋਟਰ ਵਹੀਕਲ ਐਕਟ-1988 ਦੀ ਧਾਰਾ 194(1) ਤਹਿਤ ਚਲਾਨ ਕੱਟ ਕੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੇ ਸਬੰਧ ਵਿੱਚ ਡੀਸੀ ਯਾਦਵ ਨੇ ਕਿਹਾ ਕਿ ਇਹ ਹੁਕਮ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਅਤੇ 30 ਨਵੰਬਰ ਤੱਕ ਜਾਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਤੀਜੇ ਪੜਾਅ ਨੂੰ ਚੁੱਕਣ ਤੱਕ ਲਾਗੂ ਰਹਿਣਗੇ। 

ਇਹ ਵੀ ਪੜ੍ਹੋ - ਭਾਰਤੀਆਂ ਨੂੰ ਸਵੇਰੇ ਉੱਠਣ ਸਾਰ ਲੱਗੇਗਾ ਝਟਕਾ, ਚਾਹ ਦੀ ਚੁਸਕੀ ਪੈ ਸਕਦੀ ਮਹਿੰਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News