ਦਿੱਲੀ ਦੇ 'ਗੈਸ ਚੈਂਬਰ' 'ਚ ਤਬਦੀਲ ਹੋਣ ਤੋਂ ਬਾਅਦ ਰਾਜਧਾਨੀ 'ਚ ਇਨ੍ਹਾਂ ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

11/03/2022 10:20:35 PM

ਨਵੀਂ ਦਿੱਲੀ : ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 'ਬਹੁਤ ਗੰਭੀਰ' ਸ਼੍ਰੇਣੀ 'ਚ ਪਹੁੰਚਣ ਦੇ ਨੇੜੇ ਹੈ, ਅਜਿਹੇ 'ਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐੱਮ) ਨੇ ਵੀਰਵਾਰ ਨੂੰ ਦਿੱਲੀ ਅਤੇ ਨਾਲ ਲੱਗਦੇ ਐੱਨਸੀਆਰ ਜ਼ਿਲ੍ਹਿਆਂ 'ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ, ਹਲਕੇ ਮੋਟਰ ਵਾਹਨਾਂ (LMVs) ਅਤੇ ਰਾਸ਼ਟਰੀ ਰਾਜਧਾਨੀ ਵਿੱਚ ਟਰੱਕਾਂ ਦੇ ਦਾਖਲੇ  'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਦਮ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਗ੍ਰੇਪ) ਦੇ ਅੰਤਿਮ ਪੜਾਅ ਤਹਿਤ ਪ੍ਰਦੂਸ਼ਣ ਵਿਰੋਧੀ ਉਪਾਵਾਂ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : Jio ਕੋਰ ਨੈੱਟਵਰਕ ਸਾਲਿਊਸ਼ਨ ਨੇ ਲੰਡਨ ’ਚ ਜਿੱਤਿਆ ਵੱਕਾਰੀ ‘ਕਲਾਊਡ ਨੇਟਿਵ ਐਵਾਰਡ’

CAQM ਦੁਆਰਾ ਜਾਰੀ ਇਕ ਆਦੇਸ਼ ਦੇ ਅਨੁਸਾਰ BS-6 ਸਟੈਂਡਰਡ ਵਾਲੇ ਵਾਹਨਾਂ ਅਤੇ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ, ਗੈਰ-ਐਮਰਜੈਂਸੀ ਵਪਾਰਕ ਗਤੀਵਿਧੀਆਂ ਅਤੇ ਵਾਹਨਾਂ ਨੂੰ 'ਓਡ-ਈਵਨ' ਦੇ ਆਧਾਰ 'ਤੇ ਚਲਾਉਣ ਬਾਰੇ ਫੈਸਲਾ ਲੈ ਸਕਦੀ ਹੈ। ਕੇਂਦਰ ਅਤੇ ਰਾਜ ਸਰਕਾਰਾਂ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਬਾਰੇ ਫੈਸਲਾ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ : ਇਮਰਾਨ 'ਤੇ ਜਾਨਲੇਵਾ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭੜਕੀ ਹਿੰਸਾ, ਨੈਸ਼ਨਲ ਹਾਈਵੇਅ ਜਾਮ

ਆਦੇਸ਼ ਵਿੱਚ ਕਿਹਾ ਗਿਆ ਹੈ, "ਜ਼ਰੂਰੀ/ਐਮਰਜੈਂਸੀ ਸੇਵਾਵਾਂ ਲਈ ਵਰਤੇ ਜਾਣ ਵਾਲੇ ਵਾਹਨਾਂ ਅਤੇ BS-VI ਵਾਹਨਾਂ ਨੂੰ ਛੱਡ ਕੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਦਿੱਲੀ ਦੇ ਨਾਲ ਲੱਗਦੇ ਐੱਨਸੀਆਰ ਦੇ ਜ਼ਿਲ੍ਹਿਆਂ ਵਿੱਚ ਚਾਰ ਪਹੀਆ ਡੀਜ਼ਲ LMVs ਨੂੰ ਚਲਾਉਣ 'ਤੇ ਪਾਬੰਦੀ। CAQM ਨੇ ਰਾਜਧਾਨੀ ਵਿੱਚ ਦਿੱਲੀ ਵਿੱਚ ਰਜਿਸਟਰਡ ਡੀਜ਼ਲ ਨਾਲ ਚੱਲਣ ਵਾਲੇ ਮੱਧਮ ਅਤੇ ਭਾਰੀ ਮਾਲ ਵਾਹਨਾਂ 'ਤੇ ਪਾਬੰਦੀ ਦੇ ਹੁਕਮ ਵੀ ਦਿੱਤੇ ਹਨ। ਹਾਲਾਂਕਿ ਜ਼ਰੂਰੀ ਵਸਤਾਂ ਲਿਜਾਣ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ। ਦਿੱਲੀ ਵਿੱਚ ਇਲੈਕਟ੍ਰਿਕ ਅਤੇ ਸੀਐੱਨਜੀ ਨਾਲ ਚੱਲਣ ਵਾਲੇ ਟਰੱਕਾਂ ਤੋਂ ਇਲਾਵਾ ਹੋਰ ਟਰੱਕਾਂ ਦੇ ਦਾਖ਼ਲੇ 'ਤੇ ਵੀ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ : ਅਧਿਆਪਕਾ ਦੀ ਬਦਲੀ ਰੱਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਤਾਲਾ

CAQM ਨੇ ਖੇਤਰ ਵਿੱਚ ਗੈਰ-ਸਵੱਛ ਈਂਧਨ 'ਤੇ ਚੱਲਣ ਵਾਲੇ ਸਾਰੇ ਉਦਯੋਗਾਂ ਨੂੰ ਬੰਦ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ, "ਇੱਥੋਂ ਤੱਕ ਕਿ ਉਨ੍ਹਾਂ ਖੇਤਰਾਂ ਵਿੱਚ ਵੀ ਜਿੱਥੇ PNG ਦਾ ਬੁਨਿਆਦੀ ਢਾਂਚਾ ਅਤੇ ਸਪਲਾਈ ਨਹੀਂ ਹੈ"। ਬੁੱਧਵਾਰ ਨੂੰ ਦਿੱਲੀ 'ਚ 24 ਘੰਟੇ ਏਅਰ ਕੁਆਲਿਟੀ ਇੰਡੈਕਸ (AQI) 450 ਦਰਜ ਕੀਤਾ ਗਿਆ। 400 ਤੋਂ ਉੱਪਰ ਦਾ AQI "ਗੰਭੀਰ" ਮੰਨਿਆ ਜਾਂਦਾ ਹੈ ਅਤੇ ਸਿਹਤਮੰਦ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਮੌਜੂਦਾ ਬਿਮਾਰੀਆਂ ਵਾਲੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News