ਦੀਵਾਲੀ ਤੋਂ ਪਹਿਲਾਂ ਪਟਾਕਿਆਂ 'ਤੇ ਪਾਬੰਦੀ, ਸਰਕਾਰ ਨੇ ਜਾਰੀ ਕੀਤਾ ਹੁਕਮ

Monday, Oct 14, 2024 - 12:58 PM (IST)

ਨਵੀਂ ਦਿੱਲੀ- ਵੱਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵਲੋਂ 1 ਜਨਵਰੀ 2025 ਤੱਕ ਪਟਾਕਿਆਂ ਦੇ ਉਤਪਾਦਨ, ਭੰਡਾਰਣ, ਵਿਕਰੀ ਅਤੇ ਇਸਤੇਮਾਲ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ। ਇਹ ਪਾਬੰਦੀ ਰਾਜਧਾਨੀ ਦਿੱਲੀ 'ਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਲਾਈ ਗਈ ਹੈ। ਇਸ ਪਾਬੰਦੀ ਨੂੰ ਲੈ ਕੇ ਦਿੱਲੀ ਸਰਕਾਰ ਨੇ ਨਿਰਦੇਸ਼ ਜਾਰੀ ਕਰ ਦਿੱਤਾ ਹੈ। ਸਾਰੇ ਦਿੱਲੀ ਵਾਸੀਆਂ ਨੂੰ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ ਹੈ। ਜੇਕਰ ਕੋਈ ਪਟਾਕੇ ਚਲਾਉਣਾ ਫੜਿਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

PunjabKesari

ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਰੋਕਥਾਮ ਅਤੇ ਕੰਟਰੋਲ ਐਕਟ 1981 ਦੀ ਧਾਰਾ 31 (A) ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਾਕਿਆਂ ਦੇ ਇਸਤੇਮਾਲ 'ਤੇ ਪਾਬੰਦੀ ਲਾਉਣ ਦਾ ਆਦੇਸ਼ ਦਿੱਤਾ ਹੈ। ਦਿੱਲੀ ਵਾਲੇ ਇਸ ਵਾਰ ਵੀ ਦੀਵਾਲੀ 'ਤੇ ਪਟਾਕੇ ਨਹੀਂ ਚੱਲਾ ਸਕਣਗੇ। ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪਟਾਕਿਆਂ 'ਤੇ ਪਾਬੰਦੀ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਕੇ ਅਧਿਕਾਰੀਆਂ ਨੂੰ ਅਲਰਟ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ 'ਚ ਸਰਦੀਆਂ ਦੇ ਮੌਸਮ ਵਿਚ ਸਮੌਗ ਦੀ ਸਮੱਸਿਆਂ ਰਹਿੰਦੀ ਹੈ। ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਅੱਜ ਤੋਂ 1 ਜਨਵਰੀ 2025 ਤੱਕ ਪਟਾਕੇ ਚਲਾਉਣ 'ਤੇ ਪਾਬੰਦੀ ਰਹੇਗੀ।


Tanu

Content Editor

Related News