ਪਟਾਕਿਆਂ ’ਤੇ ਰੋਕ ਕਿਸੇ ਭਾਈਚਾਰੇ ਵਿਰੁੱਧ ਨਹੀਂ ਹੈ : ਸੁਪਰੀਮ ਕੋਰਟ

10/28/2021 4:31:02 PM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਸ ਧਾਰਨਾ ਨੂੰ ਦੂਰ ਕੀਤਾ ਕਿ ਪਟਾਕਿਆਂ ’ਤੇ ਉਸ ਵਲੋਂ ਰੋਕ ਲਗਾਉਣਾ ਕਿਸੇ ਭਾਈਚਾਰੇ ਜਾਂ ਕਿਸੇ ਸਮੂਹ ਵਿਸ਼ੇਸ਼ ਵਿਰੁੱਧ ਹੈ। ਅਦਾਲਤ ਨੇ ਕਿਹਾ ਕਿ ਖ਼ੁਸ਼ੀ ਦੀ ਆੜ ’ਚ ਉਹ ਨਾਗਰਿਕਾਂ ਦੇ ਅਧਿਕਾਰਾਂ ਦੇ ਉਲੰਘਣ ਦੀ ਇਜਾਜ਼ਤ ਨਹੀਂ ਦੇ ਸਕਦੀ ਹੈ। ਜੱਜ ਐੱਮ.ਆਰ. ਸ਼ਾਹ ਅਤੇ ਜੱਜ ਏ.ਐੱਸ. ਬੋਪੰਨਾ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਚਾਹੁੰਦੇ ਹਨ ਕਿ ਅਦਾਲਤ ਦੇ ਆਦੇਸ਼ਾਂ ਦਾ ਪੂਰੀ ਤਰ੍ਹਾਂ ਨਾਲ ਪਾਲਣ ਕੀਤਾ ਜਾਵੇ। ਬੈਂਚ ਨੇ ਕਿਹਾ,‘‘ਮੌਜ ਮਸਤੀ ਦੀ ਆੜ ’ਚ ਤੁਸੀਂ (ਪਟਾਕਾ ਨਿਰਮਾਤਾ) ਨਾਗਰਿਕਾਂ ਦੇ ਜੀਵਨ ਨਾਲ ਖਿਲਵਾੜ ਨਹੀਂ ਕਰ ਸਕਦੇ ਹਨ। ਅਸੀਂ ਕਿਸੇ ਭਾਈਚਾਰੇ ਵਿਸ਼ੇਸ਼ ਵਿਰੁੱਧ ਨਹੀਂ ਹਾਂ। ਅਸੀਂ ਸਖ਼ਤ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਅਸੀਂ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਇੱਥੇ ਹਾਂ।’’ ਅਦਾਲਤ ਨੇ ਕਿਹਾ ਕਿ ਪਟਾਕਿਆਂ ’ਤੇ ਰੋਕ ਦਾ ਪਹਿਲੇ ਦਾ ਆਦੇਸ਼ ਵਿਆਪਕ ਰੂਪ ਨਾਲ ਕਾਰਨ ਦੱਸਣ ਤੋਂ ਬਾਅਦ ਦਿੱਤਾ ਗਿਆ ਸੀ। ਬੈਂਚ ਨੇ ਕਿਹਾ,‘‘ਰੋਕ ਸਾਰੇ ਪਟਾਕਿਆਂ ’ਤੇ ਨਹੀਂ ਲਾਈ ਗਈ ਹੈ। ਇਹ ਵਿਆਪਕ ਜਨਹਿੱਤ ’ਚ ਹੈ। ਇਕ ਵਿਸ਼ੇਸ਼ ਤਰ੍ਹਾਂ ਦੀ ਧਾਰਨਾ ਬਣਾਈ ਜਾ ਰਹੀ ਹੈ। ਇਸ ਨੂੰ ਇਸ ਤਰ੍ਹਾਂ ਨਾਲ ਨਹੀਂ ਦਿਖਾਇਆ ਜਾਣਾ ਚਾਹੀਦਾ ਕਿ ਇਹ ਰੋਕ ਕਿਸੇ ਵਿਸ਼ੇਸ਼ ਉਦੇਸ਼ ਲਈ ਲਾਈ ਗਈ ਹੈ। ਪਿਛਲੀ ਵਾਰ ਅਸੀਂ ਕਿਹਾ ਸੀ ਕਿ ਅਸੀਂ ਕਿਸੇ ਦੀ ਖ਼ੁਸ਼ੀ ਦੇ ਆੜੇ ਨਹੀਂ ਆ ਰਹੇ ਪਰ ਅਸੀਂ ਲੋਕਾਂ ਦੇ ਮੌਲਿਕ ਅਧਿਕਾਰਾਂ ਦੇ ਰਸਤੇ ’ਚ ਵੀ ਨਹੀਂ ਆ ਸਕਦੇ।’’

ਇਹ ਵੀ ਪੜ੍ਹੋ : 8 ਅਤੇ 11 ਸਾਲ ਦੇ ਬੱਚਿਆਂ ਵੱਲੋਂ 6 ਸਾਲਾ ਬੱਚੀ ਦਾ ਕਤਲ, ਅਸ਼ਲੀਲ ਵੀਡੀਓ ਵੇਖਣ ਤੋਂ ਕੀਤਾ ਸੀ ਇਨਕਾਰ

ਅਦਾਲਤ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਕੁਝ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ, ਜਿਹੜੇ ਆਦੇਸ਼ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਬੈਂਚ ਨੇ ਕਿਹਾ ਕਿ ਹਾਲੇ ਵੀ ਪਟਾਕੇ ਬਜ਼ਾਰ ’ਚ ਖੁੱਲ੍ਹੇਆਮ ਮਿਲ ਰਹੇ ਹਨ। ਬੈਂਚ ਨੇ ਕਿਹਾ,‘‘ਅਸੀਂ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਅਸੀਂ ਇੱਥੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਾਂ। ਅਸੀਂ ਪਟਾਕਿਆਂ ’ਤੇ 100 ਫੀਸਦੀ ਰੋਕ ਨਹੀਂ ਲਾਈਹੈ। ਹਰ ਕੋਈ ਜਾਣਦਾ ਹੈ ਕਿ ਦਿੱਲੀ ਦੇ ਲੋਕਾਂ ’ਤੇ ਕੀ ਬੀਤ ਰਹੀ ਹੈ (ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਕਾਰਨ)।’’ ਅਦਾਲਤ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਦੇਸ਼ ਭਰ ’ਚ ਪਟਾਕਿਆਂ ਦੇ ਨਿਰਮਾਣ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ ’ਤੇ ਇਹ ਫ਼ੈਸਲਾ ਸੁਣਾਇਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News