ਹਿਜਾਬ ''ਤੇ ਲੱਗੀ ਪਾਬੰਦੀ ਹਟੇਗੀ, CM ਸਿੱਧਰਮਈਆ ਬੋਲੇ- ਹਰ ਇਕ ਨੂੰ ਮਰਜ਼ੀ ਮੁਤਾਬਕ ਕੱਪੜੇ ਪਾਉਣ ਦਾ ਅਧਿਕਾਰ

Saturday, Dec 23, 2023 - 10:44 AM (IST)

ਹਿਜਾਬ ''ਤੇ ਲੱਗੀ ਪਾਬੰਦੀ ਹਟੇਗੀ, CM ਸਿੱਧਰਮਈਆ ਬੋਲੇ- ਹਰ ਇਕ ਨੂੰ ਮਰਜ਼ੀ ਮੁਤਾਬਕ ਕੱਪੜੇ ਪਾਉਣ ਦਾ ਅਧਿਕਾਰ

ਨਵੀਂ ਦਿੱਲੀ- ਕਰਨਾਟਕ ਦੀ ਕਾਂਗਰਸ ਸਰਕਾਰ ਹਿਜਾਬ 'ਤੇ ਲੱਗੀ ਪਾਬੰਦੀ ਹਟਾਉਣ ਜਾ ਰਹੀ ਹੈ। ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਹਿਜਾਬ 'ਤੇ ਪਾਬੰਦੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਮਰਜ਼ੀ ਮੁਤਾਬਕ ਕੱਪੜੇ ਪਾਉਣ ਦਾ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਰਨਾਟਕ ਦੇ ਸਕੂਲਾਂ ਅਤੇ ਕਾਲਜਾਂ 'ਚ ਹਿਜਾਬ 'ਤੇ ਲੱਗੀ ਪਾਬੰਦੀ ਹਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ- ਭੈਣ ਨੇ ਭਰਾ ਨੂੰ ਦਾਨ ਕੀਤੀ ਕਿਡਨੀ ਤਾਂ ਸਾਊਦੀ ਅਰਬ ਤੋਂ ਫੋਨ ਕਰ ਕੇ ਪਤੀ ਨੇ ਦਿੱਤਾ ਤਿੰਨ ਤਲਾਕ

ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਪਸੰਦ ਦੇ ਕੱਪੜੇ ਪਾਉਣਾ ਹਰ ਕਿਸੇ ਦਾ ਅਧਿਕਾਰ ਹੈ। ਮੈਂ ਹਿਜਾਬ 'ਤੇ ਪਾਬੰਦੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਸਬ ਕਾ ਸਾਥ, ਸਬ ਕਾ ਵਿਕਾਸ’ ਦਾ ਨਾਅਰਾ ਫਰਜ਼ੀ ਹੈ। ਭਾਜਪਾ ਲੋਕਾਂ ਅਤੇ ਸਮਾਜ ਨੂੰ ਪਹਿਰਾਵੇ ਅਤੇ ਜਾਤ ਦੇ ਆਧਾਰ 'ਤੇ ਵੰਡ ਰਹੀ ਹੈ। ਦੱਸ ਦੇਈਏ ਕਿ ਇਸ ਸਾਲ ਅਕਤੂਬਰ 'ਚ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੌਰਾਨ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਸੀ। ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਰਕਾਰ ਸੂਬੇ ਵਿਚ ਹਿਜਾਬ 'ਤੇ ਲੱਗੀ ਪਾਬੰਦੀ ਨੂੰ ਪੂਰੀ ਤਰ੍ਹਾਂ ਹਟਾ ਸਕਦੀ ਹੈ।

ਇਹ ਵੀ ਪੜ੍ਹੋ-  ਸ਼ਰਮਨਾਕ! 16 ਸਾਲ ਦੀ ਵਿਦਿਆਰਥਣ ਨਾਲ ਦਰਿੰਦਗੀ, 7 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਕੀ ਹੈ ਮਾਮਲਾ?

ਦਰਅਸਲ ਫਰਵਰੀ 2022 'ਚ ਕਰਨਾਟਕ ਦੇ ਉਡੂਪੀ 'ਚ ਇਕ ਸਰਕਾਰੀ ਕਾਲਜ 'ਚ ਕਲਾਸਰੂਮ ਦੇ ਅੰਦਰ ਹਿਜਾਬ ਉੱਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਤੋਂ ਬਾਅਦ ਇਕ-ਇਕ ਕਰਕੇ ਕਈ ਵਿਦਿਅਕ ਅਦਾਰਿਆਂ ਵਿਚ ਹਿਜਾਬ 'ਤੇ ਪਾਬੰਦੀ ਲਗਾ ਦਿੱਤੀ ਗਈ। ਇਸ ਤੋਂ ਬਾਅਦ ਕਰਨਾਟਕ ਦੀ ਤਤਕਾਲੀ ਬਸਵਰਾਜ ਬੋਮਈ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ ਵਿਚ ਹਿਜਾਬ 'ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕਿਸੇ ਵੀ ਪਹਿਰਾਵੇ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਜੋ ਸਮਾਨਤਾ, ਜਨਤਕ ਕਾਨੂੰਨ ਅਤੇ ਵਿਵਸਥਾ 'ਚ ਵਿਘਨ ਪਾਉਂਦੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ 'ਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ।

ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News