ਬੱਚਿਆਂ ਨੂੰ ਅਸ਼ਲੀਲ ਗਾਣਿਆਂ ਉੱਤੇ ਨਚਾਉਣ ’ਤੇ ਪਾਬੰਦੀ
Wednesday, Apr 29, 2026 - 03:45 AM (IST)
ਬੈਂਗਲੁਰੂ : ਕਰਨਾਟਕ ਸਕੂਲ ਸਿੱਖਿਆ ਵਿਭਾਗ ਨੇ ਵਿੱਦਿਅਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ’ਚ ਬੱਚਿਆਂ ਨੂੰ ਅਸ਼ਲੀਲ ਗਾਣਿਆਂ ਉੱਤੇ ਨਚਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਕ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਨਾਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਨਕਾਰਾਤਮਕ ਪ੍ਰਭਾਵ ਪਾਉਣਗੇ। ਇਸ ਨਾਲ ਅਨੁਸ਼ਾਸਨਹੀਣਤਾ ਪੈਦਾ ਹੋਵੇਗੀ ਅਤੇ ਸਿੱਖਿਆ ਦੀ ਪਵਿੱਤਰਤਾ ਨੂੰ ਠੇਸ ਪਹੁੰਚੇਗੀ। ਸੂਬੇ ਦੇ ਸਿੱਖਿਆ ਵਿਭਾਗ ਦੇ ਕਮਿਸ਼ਨਰ ਦਫ਼ਤਰ ਨੇ ਇਕ ਸਰਕੂਲਰ ਜਾਰੀ ਕਰ ਕੇ ਕਿਹਾ ਹੈ ਕਿ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵਿਚ ਬੱਚਿਆਂ ਜਾਂ ਵਿਦਿਆਰਥੀਆਂ ਨੂੰ ਅਸ਼ਲੀਲ ਗੀਤਾਂ ’ਤੇ ਨਚਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ।
