ਲਾਕਡਾਊਨ ਦੌਰਾਨ ਪਾਨ ਮਸਾਲਾ ਦੀ ਵਿਕਰੀ ''ਤੇ ਲੱਗੀ ਰੋਕ

03/25/2020 8:25:54 PM

ਨਵੀਂ ਦਿੱਲੀ — ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ 'ਚ ਜਾਰੀ ਲਾਕਡਾਊਨ ਦੌਰਾਨ ਉੱਤਰ ਪ੍ਰਦੇਸ਼ 'ਚ ਪਾਨ ਮਸਾਲੇ ਦੀ ਵਿਕਰੀ ਤੇ ਉਤਪਾਦਨ 'ਤੇ ਰੋਕ ਲਗਾ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਆਦੇਸ਼ ਮੁਤਾਬਕ ਸੂਬੇ 'ਚ ਵਖਰੇ ਆਦੇਸ਼ ਤਕ ਪਾਨ ਮਸਾਲਾ ਦੀ ਵਿਕਰੀ ਤੇ ਉਸ ਦੇ ਉਤਪਾਦਨ 'ਤੇ ਰੋਕ ਲੱਗੀ ਰਹੇਗੀ।
ਇਸ ਤੋਂ ਪਹਿਲਾਂ ਯੋਗੀ ਸਰਕਾਰ ਨੇ 25 ਮਾਰਚ ਤੋਂ 27 ਮਾਰਚ ਤਕ ਸਾਰੇ ਜ਼ਿਲਿਆਂ 'ਚ ਲਾਕਡਾਊਨ ਦ ਐਲਾਨ ਕਰ ਦਿੱਤਾ ਹੈ ਅਤੇ ਜ਼ਰੂਰਤ ਪੈਣ 'ਤੇ ਕਰਫਿਊ ਵੀ ਲਗਾਇਆ ਜਾ ਸਕਦਾ ਹੈ। ਉਥੇ ਹੀ ਲਾਕਡਾਊਨ ਦਾ ਉਲੰਘਣ ਕਰਨ 'ਤੇ ਹੁਣ ਤਕ 350 ਐੱਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਬੈ। ਤੁਹਾਨੂੰ ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਅੰਤਰਰਾਸ਼ਟਰੀ ਤੇ ਅੰਤਰਰਾਜੀ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਨਿਰਦੇਸ਼ ਦਿੱਤਾ ਕਿ ਲਾਕਡਾਊਨ 'ਚ ਸਹਿਯੋਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਯੋਗੀ ਨੇ ਲਾਕਡਾਊਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਦਾ ਨਿਰਦੇਸ਼ ਦਿੰਦੇ ਹੋਏ ਕਿਹਾ, 'ਅਸਹਿਯੋਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।' ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਅੰਤਰਰਾਸ਼ਟਰੀ ਤੇ ਅੰਤਰਰਾਜੀ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇ, ਤਾਂਕਿ ਲਾਕਡਾਊਨ ਦੌਰਾਨ ਗੈਰ ਜ਼ਰੂਰੀ ਆਵਾਜਾਈ ਨੂੰ ਰੋਕਿਆ ਜਾ ਸਕੇ। ਤੁਹਾ ਦੱਸ ਦਈ ਕਿ ਉੱਤਰ ਪ੍ਰਦੇਸ਼ 'ਚ ਹੁਣ ਤਕ 33 ਕੇਸ ਸਾਹਮਣੇ ਆ ਚੁੱਕੇ ਹਨ।


Inder Prajapati

Content Editor

Related News