ਹਿਮਾਚਲ : ਸ਼੍ਰੀਖੰਡ ਮਹਾਦੇਵ ਯਾਤਰਾ 'ਤੇ 15 ਅਗਸਤ ਤੱਕ ਲੱਗੀ ਰੋਕ, ਚੋਰੀ ਜਾਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
Saturday, Jul 29, 2023 - 05:52 PM (IST)

ਸ਼ਿਮਲਾ (ਵਾਰਤਾ)- ਹਿਮਾਚਲ ਦੀ ਸਭ ਤੋਂ ਔਖੀ ਮੰਨੀ ਜਾਣ ਵਾਲੀ ਸ਼੍ਰੀਖੰਡ ਮਹਾਦੇਵ ਯਾਤਰਾ 'ਤੇ ਪ੍ਰਸ਼ਾਸਨ ਨੇ 15 ਅਗਸਤ ਤੱਕ ਪੂਰੀ ਤਰ੍ਹਾਂ ਨਾਲ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਨੂੰ ਸੂਚਨਾ ਮਿਲ ਰਹੀ ਸੀ ਕਿ ਰੋਕ ਦੇ ਬਾਵਜੂਦ ਸ਼ਰਧਾਲੂ ਚੋਰੀ-ਚੋਰੀ ਜਾਨ ਜ਼ੋਖਮ 'ਚ ਪਾ ਕੇ ਯਾਤਰਾ 'ਤੇ ਜਾ ਰਹੇ ਹਨ। ਹੁਣ ਅਜਿਹੇ ਸ਼ਰਧਾਲੂਆਂ 'ਤੇ ਪ੍ਰਸ਼ਾਸਨ ਦੀ ਨਜ਼ਰ ਹੈ ਅਤੇ ਰੋਕ ਦੇ ਬਾਵਜੂਦ ਉਲੰਘਣਾ ਕਰਨ ਅਤੇ ਫੜੇ ਜਾਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਸਾਲ ਯਾਤਰਾ ਸ਼ੁਰੂ ਹੋਣ ਦੇ 2 ਦਿਨਾਂ ਅੰਦਰ ਹੀ 6 ਲੋਕਾਂ ਦੀ ਮੌਤ ਹੋ ਗਈ। ਰਸਤੇ ਔਖੇ ਅਤੇ ਭਾਰੀ ਮੀਂਹ ਨਾਲ ਲਗਾਤਾਰ ਹੋ ਰਹੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਸ ਯਾਤਰਾ 'ਤੇ ਰੋਕ ਲਗਾ ਦਿੱਤੀ ਪਰ ਯਾਤਰੀ ਪਹਿਲੇ ਅਤੇ ਹੁਣ ਬਾਅਦ 'ਚ ਵੀ ਬਿਨਾਂ ਪ੍ਰਸ਼ਾਸਨ ਦੀ ਮਨਜ਼ੂਰੀ ਦੇ ਯਾਤਰਾ 'ਤੇ ਜਾ ਰਹੇ ਸਨ। ਹੁਣ ਐੱਸ.ਡੀ.ਐੱਮ. ਨਿਰਮੰਡ ਦੀ ਰਿਪੋਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ 'ਤੇ ਲੱਗੀ ਰੋਕ ਨੂੰ 15 ਅਗਸਤ ਤੱਕ ਵਧਾ ਦਿੱਤਾ ਹੈ। ਤਾਂ ਕਿ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ। ਪ੍ਰਸ਼ਾਸਨ ਨੇ ਇਨ੍ਹਾਂ ਆਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8