ਵੱਡੀ ਖ਼ਬਰ; 15 ਮਈ ਤੱਕ ਪਟਾਕੇ ਅਤੇ ਡਰੋਨ ਦੇ ਇਸਤੇਮਾਲ ''ਤੇ ਰੋਕ

Friday, May 09, 2025 - 05:16 PM (IST)

ਵੱਡੀ ਖ਼ਬਰ; 15 ਮਈ ਤੱਕ ਪਟਾਕੇ ਅਤੇ ਡਰੋਨ ਦੇ ਇਸਤੇਮਾਲ ''ਤੇ ਰੋਕ

ਨੈਸ਼ਨਲ ਡੈਸਕ- ਪਾਕਿਸਤਾਨ ਨਾਲ ਵੱਧਦੇ ਤਣਾਅ ਦਰਮਿਆਨ ਗੁਜਰਾਤ ਵਿਚ ਵੀ ਹਾਲਾਤ ਸੰਵੇਦਨਸ਼ੀਲ ਬਣੇ ਹੋਏ ਹਨ। ਹਾਲਾਤ ਨੂੰ ਵੇਖਦੇ ਹੋਏ ਇਸ ਮਹੀਨੇ ਦੀ 15 ਤਾਰੀਖ਼ ਤੱਕ ਗੁਜਰਾਤ ਵਿਚ ਕਿਸੇ ਵੀ ਸਮਾਰੋਹ ਜਾਂ ਪ੍ਰੋਗਰਾਮ 'ਚ ਪਟਾਕੇ ਜਾਂ ਡਰੋਨ ਦੇ ਇਸਤੇਮਾਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਹੁਕਮ ਪ੍ਰਦੇਸ਼ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਜਾਰੀ ਕੀਤੇ ਹਨ, ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਦੱਸ ਦੇਈਏ ਕਿ ਭਾਰਤ ਵਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਬੌਖਲਾ ਗਿਆ ਹੈ। ਪਾਕਿਸਤਾਨ, ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬੌਖਲਾ ਗਿਆ ਹੈ। ਵੀਰਵਾਰ ਰਾਤ ਨੂੰ ਜੰਮੂ, ਪਠਾਨਕੋਟ ਅਤੇ ਊਧਮਪੁਰ 'ਚ ਕਈ ਥਾਵਾਂ 'ਤੇ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲ ਤੋਂ ਹਮਲੇ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੌਕਸ ਭਾਰਤੀ ਫ਼ੌਜ ਨੇ ਉਨ੍ਹਾਂ ਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। 

ਦਰਅਸਲ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਦੇ ਜਵਾਬ ਵਿਚ ਭਾਰਤੀ ਹਥਿਆਰਬੰਦ ਬਲਾਂ ਵਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿਚ ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਨਸ਼ਟ ਕੀਤਾ ਗਿਆ। ਭਾਰਤ ਵਲੋਂ ਇਸ ਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂ ਦਿੱਤਾ ਗਿਆ। ਭਾਰਤ ਦੇ ਇਸ ਜਵਾਬ ਮਗਰੋਂ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵਧ ਗਿਆ ਹੈ।


author

Tanu

Content Editor

Related News