ਸਕੂਲਾਂ ''ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ ''ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
Friday, Apr 10, 2026 - 11:09 AM (IST)
ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਸਕੂਲਾਂ 'ਚ ਵਧ ਰਹੇ ਸੋਸ਼ਲ ਮੀਡੀਆ ਦੇ ਕ੍ਰੇਜ਼ ਤੇ ਰੀਲਾਂ ਬਣਾਉਣ ਦੀ ਪ੍ਰਵਿਰਤੀ 'ਤੇ ਨਕੇਲ ਕੱਸਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸਾਰੇ ਸਕੂਲਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਸਕੂਲ ਦੇ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ, ਅਧਿਆਪਕ ਜਾਂ ਸਟਾਫ਼ ਮੈਂਬਰ ਰੀਲਾਂ (Reels) ਜਾਂ ਸ਼ਾਰਟ ਵੀਡੀਓਜ਼ ਨਹੀਂ ਬਣਾਏਗਾ। ਸਿੱਖਿਆ ਨਿਰਦੇਸ਼ਾਲਿਆ ਵੱਲੋਂ ਇਸ ਸਬੰਧੀ ਬਕਾਇਦਾ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਸਿੱਖਿਆ ਦੀ ਮਰਿਯਾਦਾ ਰੱਖਣੀ ਹੋਵੇਗੀ ਬਰਕਰਾਰ
ਸਿੱਖਿਆ ਨਿਰਦੇਸ਼ਾਲਿਆ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਗਤੀਵਿਧੀਆਂ ਨਾਲ ਸਕੂਲਾਂ ਦੇ ਅਨੁਸ਼ਾਸਨ, ਵਿਦਿਅਕ ਕਾਰਜਾਂ ਅਤੇ ਸੰਸਥਾ ਦੀ ਗਰਿਮਾ ਨੂੰ ਠੇਸ ਪਹੁੰਚ ਰਹੀ ਹੈ। ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਕਿਸੇ ਵੀ ਗਤੀਵਿਧੀ 'ਤੇ ਤੁਰੰਤ ਰੋਕ ਲਗਾਈ ਜਾਵੇ ਜਿਸ ਨਾਲ ਵਿਦਿਆਰਥੀਆਂ ਦਾ ਧਿਆਨ ਭਟਕਦਾ ਹੋਵੇ ਜਾਂ ਪੜ੍ਹਾਈ ਵਿੱਚ ਵਿਘਨ ਪੈਂਦਾ ਹੋਵੇ। ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਸਕੂਲ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਸਿੱਖਿਅਕ ਜਾਂ ਪ੍ਰਚਾਰ ਸਮੱਗਰੀ ਰਿਕਾਰਡ ਨਹੀਂ ਕੀਤੀ ਜਾਣੀ ਚਾਹੀਦੀ। ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਇਹ ਨਿਯਮ ਸਟਾਫ਼ ਅਤੇ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਸਮਝਾ ਦੇਣ।
ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ
ਸਿਰਫ਼ ਇਨ੍ਹਾਂ ਹਾਲਾਤ ਵਿੱਚ ਮਿਲੇਗੀ ਇਜਾਜ਼ਤ
ਵਿਭਾਗ ਨੇ ਕਿਹਾ ਹੈ ਕਿ ਮਨੋਰੰਜਨ ਲਈ ਵੀਡੀਓ ਬਣਾਉਣਾ ਪੂਰੀ ਤਰ੍ਹਾਂ ਵਰਜਿਤ ਹੈ ਪਰ ਜੇਕਰ ਕੋਈ ਵੀਡੀਓ ਵਿਦਿਅਕ, ਸੱਭਿਆਚਾਰਕ ਜਾਂ ਜਾਗਰੂਕਤਾ ਨਾਲ ਸਬੰਧਤ ਹੈ। ਸਮਰੱਥ ਅਧਿਕਾਰੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਜ਼ਰੂਰੀ ਹੈ। ਵਿਦਿਆਰਥੀਆਂ ਵਲੋਂ ਬਣਾਈ ਜਾ ਰਹੀ ਵੀਡੀਓ ਅਧਿਆਪਕ ਦੀ ਦੇਖ-ਰੇਖ ਵਿੱਚ ਬਣਾਈ ਜਾਵੇਗੀ। ਇਸ ਦੌਰਾਨ ਬਸ਼ਰਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ (Privacy) ਦਾ ਪੂਰਾ ਧਿਆਨ ਰੱਖਿਆ ਜਾਵੇ। ਵਿਭਾਗ ਨੇ ਇਸ ਮਾਮਲੇ ਨੂੰ 'ਬਹੁਤ ਜ਼ਰੂਰੀ' ਸ਼੍ਰੇਣੀ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਗੰਭੀਰ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
