ਬੋਤਲਾਂ ਅਤੇ ਡੱਬਿਆਂ ''ਚ ਪੈਟਰੋਲ, ਡੀਜ਼ਲ ਦੀ ਵਿਕਰੀ ''ਤੇ ਪਾਬੰਦੀ
Tuesday, May 13, 2025 - 05:25 PM (IST)

ਜੰਮੂ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਪ੍ਰਸ਼ਾਸਨ ਨੇ ਬੋਤਲਾਂ ਅਤੇ ਡੱਬਿਆਂ ਵਿਚ ਪੈਟਰੋਲ ਅਤੇ ਡੀਜ਼ਲ ਵਰਗੇ ਜ਼ਿਲ੍ਹੇ 'ਚ ਈਂਧਨ ਵਰਗੇ ਬਾਲਣ ਉਤਪਾਦਾਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ (ਜ਼ਿਲ੍ਹਾ ਮੈਜਿਸਟਰੇਟ) ਰਾਜੇਸ਼ ਕੁਮਾਰ ਸ਼ਾਵਨ ਨੇ ਇਕ ਹੁਕਮ 'ਚ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਇਹ ਲਿਆਂਦਾ ਗਿਆ ਹੈ ਕਿ ਪੈਟਰੋਲ ਪੰਪ ਅਤੇ ਬਾਲਣ ਸਟੇਸ਼ਨ ਕਥਿਤ ਤੌਰ 'ਤੇ ਲੋਕਾਂ ਨੂੰ ਕੈਨ, ਬੋਤਲਾਂ ਆਦਿ 'ਚ ਪੈਟਰੋਲ ਅਤੇ ਡੀਜ਼ਲ ਵੇਚ ਰਹੇ ਹਨ, ਜੋ ਆਮ ਲੋਕਾਂ ਦੇ ਜੀਵਨ ਅਤੇ ਜਾਇਦਾਦ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ। ਪੈਟਰੋਲ ਪੰਪਾਂ ਤੋਂ ਕੈਨ, ਬੋਤਲਾਂ ਜਾਂ ਕਿਸੇ ਹੋਰ ਖੁੱਲ੍ਹੇ ਡੱਬਿਆਂ 'ਚ ਪੈਟਰੋਲ ਅਤੇ ਡੀਜ਼ਲ ਅਤੇ ਹੋਰ ਜਲਣਸ਼ੀਲ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਲੋੜ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਉਨ੍ਹਾਂ ਨੇ ਇਕ ਹੁਕਮ ਵਿਚ ਕਿਹਾ ਕਿ BNSS 2023 ਦੀ ਧਾਰਾ 163 ਅਧੀਨ ਮੈਨੂੰ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਜ਼ਿਲ੍ਹਾ ਕਿਸ਼ਤਵਾੜ ਦੇ ਖੇਤਰੀ ਅਧਿਕਾਰ ਖੇਤਰ ਵਿਚ ਪੈਟਰੋਲ ਅਤੇ ਡੀਜ਼ਲ ਅਤੇ ਹੋਰ ਜਲਣਸ਼ੀਲ ਪਦਾਰਥਾਂ ਨੂੰ ਡੱਬਿਆਂ, ਬੋਤਲਾਂ ਜਾਂ ਕਿਸੇ ਹੋਰ ਕੰਟੇਨਰ 'ਚ ਵੇਚਣ 'ਤੇ ਪੂਰਨ ਪਾਬੰਦੀ ਲਗਾਉਂਦਾ ਹਾਂ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਪੈਟਰੋਲ ਪੰਪ ਮਾਲਕ ਨਾਲ ਕਾਨੂੰਨ ਦੇ ਸਬੰਧਤ ਉਪਬੰਧਾਂ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।