ਹਰਿਆਣਾ ਦੇ ਰਾਜਪਾਲ ਬਣੇ ਬੰਡਾਰੂ ਦੱਤਾਤ੍ਰੇਯ, ਚੁੱਕੀ ਸਹੁੰ

Thursday, Jul 15, 2021 - 12:57 PM (IST)

ਚੰਡੀਗੜ੍ਹ/ਹਰਿਆਣਾ— ਬੰਡਾਰੂ ਦੱਤਾਤ੍ਰੇਯ ਨੇ ਚੰਡੀਗੜ੍ਹ ਵਿਚ ਹਰਿਆਣਾ ਦੇ 18ਵੇਂ ਰਾਜਪਾਲ ਅਹੁਦੇ ਦੀ ਸਹੁੰ ਚੁੱਕੀ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੰਡਾਰੂ ਦੱਤਾਤ੍ਰੇਯ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਵਿਚ ਸੂਬਾ ਤਰੱਕੀ ਹਾਸਲ ਕਰੇਗਾ। ਸਾਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਮਾਰਗਦਰਸ਼ਨ ’ਚ ਪ੍ਰਦੇਸ਼ ਵਾਸੀ ਖੁਸ਼ਹਾਲ ਹੋਣਗੇ। ਇਸ ਤੋਂ ਪਹਿਲਾਂ ਬੰਡਾਰੂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸਨ। ਹਰਿਆਣਾ ਦੇ ਸਾਬਕਾ ਰਾਜਪਾਲ ਸੱਤਿਆਦੇਵ ਨਾਰਾਇਣ ਆਰੀਆ ਨੂੰ ਤ੍ਰਿਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਾਲ ਹੀ ’ਚ 8 ਸੂਬਿਆਂ ਦੇ ਰਾਜਪਾਲਾਂ ਦਾ ਫੇਰਬਦਲ ਕੀਤਾ ਗਿਆ ਹੈ। 

ਬੰਡਾਰੂ ਦੀ ਨਿਯੁਕਤੀ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਪ੍ਰਦੇਸ਼ ’ਚ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਅਜਿਹੇ ਵਿਚ ਉਨ੍ਹਾਂ ਦੇ ਸਾਹਮਣੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਾਲਮੇਲ ਬਣਾਉਣ ਦੀ ਵੱਡੀ ਚੁਣੌਤੀ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਹਰਿਆਣਾ ਵਿਚ ਬੰਡਾਰੂ ਲਈ ਜ਼ਿਆਦਾ ਚੁਣੌਤੀਆਂ ਹਨ। ਇਕ ਤਰ੍ਹਾਂ ਨਾਲ ਉਨ੍ਹਾਂ ਨੂੰ ਜਿੱਥੇ ਗਠਜੋੜ ਨੂੰ ਮਜ਼ਬੂਤ ਬਣਾ ਕੇ ਰੱਖਣਾ ਹੋਵੇਗਾ, ਉੱਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਦੀਆਂ ਉਮੀਦਾਂ ’ਤੇ ਵੀ ਖਰ੍ਹਾ ਉਤਰਨਾ ਹੋਵੇਗਾ।


Tanu

Content Editor

Related News